Punjabi Singer Death: ਪੰਜਾਬੀ ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸਨੇ ਕਈ ਪੰਜਾਬੀਆਂ ਦਾ ਦਿਲ ਤੋੜ ਦਿੱਤਾ ਹੈ। ਦੱਸ ਦੇਈਏ ਕਿ ਮਸ਼ਹੂਰ ਗਾਇਕ ਦੇ ਦੇਹਾਂਤ ਨਾਲ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।



ਦਰਅਸਲ, ਰਿਐਲਿਟੀ ਸ਼ੋਅ 'ਆਵਾਜ਼ ਪੰਜਾਬ ਦੀ' ਤੋਂ ਚਰਚਾ 'ਚ ਆਏ ਪੰਜਾਬੀ ਗਾਇਕ ਡਿੰਪਲ ਰਾਜਾ ਦਾ ਦੇਹਾਂਤ ਹੋ ਗਿਆ ਹੈ। ਜਿਸਦਾ ਨਾ ਸਿਰਫ ਪਰਿਵਾਰ ਸਗੋਂ ਪ੍ਰਸ਼ੰਸਕਾਂ ਨੂੰ ਵੀ ਵੱਡਾ ਝਟਕਾ ਲੱਗਾ ਹੈ।



ਜਾਣਕਾਰੀ ਲਈ ਦੱਸ ਦੇਈਏ ਕਿ ਗਾਇਕ ਡਿੰਪਲ ਰਾਜਾ ਜਲੰਧਰ ਦੇ ਦਾਨਿਸ਼ਮੰਦਾ ਦਾ ਵਸਨੀਕ ਹੈ।



ਆਵਾਜ਼ ਪੰਜਾਬ ਦੀ ਵਿੱਚ ਉਨ੍ਹਾਂ ਨੇ ਆਪਣੀ ਸੁਰੀਲੀ ਆਵਾਜ਼ ਨਾਲ ਜੱਜਾਂ ਨੂੰ ਪ੍ਰਭਾਵਿਤ ਕੀਤਾ ਸੀ।



ਇਸ ਤੋਂ ਬਾਅਦ ਉਹ ਕਮਰਸ਼ੀਅਲ ਤੌਰ 'ਤੇ ਸੰਗੀਤ ਦੇ ਖੇਤਰ 'ਚ ਆ ਗਏ ਸੀ। ਖਾਸ ਗੱਲ ਇਹ ਹੈ ਕਿ ਉਨ੍ਹਾਂ ਪੰਜਾਬ ਦੀ ਮਸ਼ਹੂਰ ਗਾਇਕਾ ਮਿਸ ਪੂਜਾ ਨਾਲ ਗੀਤ ਵੀ ਗਾਏ ਹਨ।



ਡਿੰਪਲ ਰਾਜਾ ਦੇ ਗੀਤ 'ਸਾਡੇ ਬਾਰੇ ਪੁੱਛਣਾ ਤਾਂ' ਨੂੰ ਪੰਜਾਬੀਆਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ।



ਮਿਸ ਪੂਜਾ ਨਾਲ ਉਨ੍ਹਾਂ ਦੇ ਗੀਤਾਂ ਨੂੰ ਖੂਬ ਪਿਆਰ ਮਿਲਿਆ। ਡਿੰਪਲ ਨੇ ਮਾਤਾ ਦੀਆਂ ਭੇਟਾਂ ਵੀ ਗਾਈਆਂ। ਜ਼ਿਕਰਯੋਗ ਹੈ ਕਿ ਡਿੰਪਲ ਰਾਜਾ ਨੂੰ ਬੀਤੇ ਕੱਲ੍ਹ ਦਿਲ ਦਾ ਦੌਰਾ ਪਿਆ ਸੀ।