Punjabi Singer: ਪ੍ਰਸ਼ਾਸਨ ਦੀ ਲਗਾਤਾਰ ਸਖ਼ਤੀ ਦੇ ਬਾਵਜੂਦ, ਲੋਕ ਚਾਈਨਾ ਡੋਰ ਦਾ ਇਸਤੇਮਾਲ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ ਹਨ। ਜਿਸਦੇ ਚੱਲਦੇ ਕਈ ਲੋਕਾਂ ਨੂੰ ਪੇਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।



ਹਾਲੇ ਤੱਕ ਇਸ ਨਾਲ ਕਈ ਲੋਕ ਆਪਣੀ ਜਾਨ ਵੀ ਗਵਾ ਚੁੱਕੇ ਹਨ। ਇਸ ਵਿਚਾਲੇ ਪੰਜਾਬੀ ਪ੍ਰਸ਼ੰਸਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਬਸੰਤ ਪੰਚਮੀ ਦੇ ਮੌਕੇ 'ਤੇ, ਲੋਕਾਂ ਨੇ ਪਤੰਗਾਂ ਵੀ ਬਹੁਤ ਉਡਾਈਆਂ, ਉਹ ਵੀ ਚੀਨੀ ਡੋਰ ਨਾਲ।



ਉਹ ਇਸ ਗੱਲ ਬਾਰੇ ਵੀ ਨਹੀਂ ਸੋਚ ਰਹੇ ਕਿ ਇਸ ਨਾਲ ਕੋਈ ਹਾਦਸਾ ਹੋ ਸਕਦਾ ਹੈ ਜਾਂ ਕਿਸੇ ਦੀ ਜਾਨ ਵੀ ਜਾ ਸਕਦੀ ਹੈ। ਅਜਿਹਾ ਹੀ ਇੱਕ ਮਾਮਲਾ ਪੰਜਾਬ ਦੇ ਖੰਨਾ ਸ਼ਹਿਰ ਤੋਂ ਸਾਹਮਣੇ ਆਇਆ ਹੈ।



ਜਿੱਥੇ ਮਸ਼ਹੂਰ ਪੰਜਾਬੀ ਗਾਇਕ ਬਿੱਟੂ ਖੰਨਾ ਵਾਲਾ ਵੀ ਚਾਈਨਾ ਡੋਰ ਵਿੱਚ ਫਸਣ ਤੋਂ ਬਾਅਦ ਹਾਦਸੇ ਦਾ ਸ਼ਿਕਾਰ ਹੋ ਗਏ। ਚਾਈਨਾ ਡੋਰ ਨਾਲ ਜ਼ਖਮੀ ਹੋਣ ਤੋਂ ਬਾਅਦ, ਉਹ ਇਲਾਜ ਲਈ ਖੰਨਾ ਸਿਵਲ ਹਸਪਤਾਲ ਪਹੁੰਚੇ।



ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਚਾਈਨਾ ਡੋਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਪਰ ਇਸ ਦੇ ਬਾਵਜੂਦ, ਲੋਕਾਂ ਵੱਲੋਂ ਇਸਦੀ ਵਰਤੋਂ ਅਜੇ ਵੀ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਹੈ।



ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੂੰ ਇਸ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣੀ ਚਾਹੀਦੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਨੌਜਵਾਨਾਂ ਨੂੰ ਪਤੰਗ ਉਡਾਉਣ ਅਤੇ ਚਾਈਨਾ ਡੋਰ ਦੀ ਵਰਤੋਂ ਨੂੰ ਰੋਕਣ ਲਈ,



ਪੁਲਿਸ ਨੇ ਤੜਕੇ ਸਵੇਰੇ ਮੁਹਿੰਮ ਸ਼ੁਰੂ ਕੀਤੀ। ਸ਼ਹਿਰ ਅਤੇ ਪਿੰਡਾਂ ਵਿੱਚ ਘਰਾਂ ਦੀਆਂ ਛੱਤਾਂ 'ਤੇ ਛਾਪੇਮਾਰੀ ਕੀਤੀ। ਇਸ ਦੌਰਾਨ, ਚੀਨੀ ਡੋਰ ਨਾਲ ਪਤੰਗ ਉਡਾਉਂਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਸੀ।