Sarbjit Cheema Son Wedding: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸਰਬਜੀਤ ਚੀਮਾ (Sarbjit Cheema) ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ।
ABP Sanjha

Sarbjit Cheema Son Wedding: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸਰਬਜੀਤ ਚੀਮਾ (Sarbjit Cheema) ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ।

ਦੱਸ ਦੇਈਏ ਕਿ ਇਸਦੀ ਵਜ੍ਹਾ ਉਨ੍ਹਾਂ ਦਾ ਕੋਈ ਨਵਾਂ ਗੀਤ ਜਾਂ ਫਿਲਮ ਨਹੀਂ ਬਲਕਿ ਉਨ੍ਹਾਂ ਦੇ ਪੁੱਤਰ ਦਾ ਵਿਆਹ ਹੈ।
ABP Sanjha

ਦੱਸ ਦੇਈਏ ਕਿ ਇਸਦੀ ਵਜ੍ਹਾ ਉਨ੍ਹਾਂ ਦਾ ਕੋਈ ਨਵਾਂ ਗੀਤ ਜਾਂ ਫਿਲਮ ਨਹੀਂ ਬਲਕਿ ਉਨ੍ਹਾਂ ਦੇ ਪੁੱਤਰ ਦਾ ਵਿਆਹ ਹੈ।

ਦਰਅਸਲ, ਗਾਇਕ ਸਰਬਜੀਤ ਦਾ ਪੁੱਤਰ ਸੁਖਮਨ ਚੀਮਾ ਦਾ ਵਿਆਹ ਦੇ ਬੰਧਨ ਵਿੱਚ ਬੱਝ ਗਿਆ ਹੈ। ਉਨ੍ਹਾਂ ਦੇ ਵਿਆਹ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ।
ABP Sanjha

ਦਰਅਸਲ, ਗਾਇਕ ਸਰਬਜੀਤ ਦਾ ਪੁੱਤਰ ਸੁਖਮਨ ਚੀਮਾ ਦਾ ਵਿਆਹ ਦੇ ਬੰਧਨ ਵਿੱਚ ਬੱਝ ਗਿਆ ਹੈ। ਉਨ੍ਹਾਂ ਦੇ ਵਿਆਹ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ।

ਇਸ ਤੋਂ ਇਲਾਵਾ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਰਿਸੈਪਸ਼ਨ ਦੀ ਖੂਬਸੂਰਤ ਝਲਕ ਵੀ ਸ਼ੇਅਰ ਕੀਤੀ ਹੈ।
ABP Sanjha

ਇਸ ਤੋਂ ਇਲਾਵਾ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਰਿਸੈਪਸ਼ਨ ਦੀ ਖੂਬਸੂਰਤ ਝਲਕ ਵੀ ਸ਼ੇਅਰ ਕੀਤੀ ਹੈ।

ABP Sanjha

ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਖਮਨ ਚੀਮਾ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਲਾਵਾਂ ਲੈਂਦੇ ਹੋਏ ਨਜ਼ਰ ਆ ਰਹੇ ਹਨ।

ABP Sanjha

ਇਨ੍ਹਾਂ ਤਸਵੀਰਾਂ ਅਤੇ ਵੀਡੀਓ ਦੇ ਸਾਹਮਣੇ ਆਉਂਦੇ ਹੀ ਗਾਇਕ ਨੂੰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਜਾਣਕਾਰੀ ਮੁਤਾਬਕ ਸੁਖਮਨ ਚੀਮਾ ਕੈਨੇਡਾ ਦੇ ਵੈਨਕੁਵਰ ਸ਼ਹਿਰ ਦੇ ਇੱਕ ਗੁਰਦੁਆਰਾ ਸਾਹਿਬ ‘ਚ ਵਿਆਹ ਦੇ ਬੰਧਨ ‘ਚ ਬੱਝੇ ਹਨ।

ABP Sanjha

ਇੱਕ ਤਸਵੀਰ ‘ਚ ਗਾਇਕ ਸਰਬਜੀਤ ਚੀਮਾ ਆਪਣੇ ਪਰਿਵਾਰ ਦੇ ਨਾਲ ਪੁੱਤਰ ਤੇ ਨੂੰਹ ਨੂੰ ਆਸ਼ੀਰਵਾਦ ਦਿੰਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਗਾਇਕ ਨੇ ਪੁੱਤਰ ਅਤੇ ਨੂੰਹ ਦੇ ਰਿਸੈਪਸ਼ਨ ਲੁੱਕ ਨੂੰ ਵੀ ਸ਼ੇਅਰ ਕੀਤਾ ਹੈ।

ABP Sanjha

ਸਰਬਜੀਤ ਚੀਮਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

ABP Sanjha

ਸਰਬਜੀਤ ਚੀਮਾ ਨੇ ਜਿੱਥੇ ਪੰਜਾਬੀ ਗਾਇਕੀ ਨਾਲ ਪ੍ਰਸ਼ੰਸਕਾਂ ਦਾ ਮਨ ਮੋਹਿਆ ਉੱਥੇ ਹੀ ਅਦਾਕਾਰੀ ਦੇ ਖੇਤਰ ਵਿੱਚ ਵੀ ਝੰਡੇ ਗੱਡੇ।

ABP Sanjha

ਉਨ੍ਹਾਂ ਨੇ ਹਾਲ ਹੀ ‘ਚ ਫ਼ਿਲਮ ਲੈਂਬਰਗਿੰਨੀ ‘ਚ ਵੀ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਹ ਯੋਗਰਾਜ ਸਿੰਘ ਦੇ ਨਾਲ ਹਾਲ ਹੀ ‘ਚ ਫ਼ਿਲਮ ‘ਉੱਚਾ ਦਰ ਬਾਬੇ ਨਾਨਕ ਦਾ’ ‘ਚ ਵੀ ਨਜ਼ਰ ਆਉਣ ਵਾਲੇ ਹਨ।