Punjabi Singer Wedding Pics: ਪੰਜਾਬੀ ਸੰਗੀਤ ਜਗਤ ਤੋਂ ਖੁਸ਼ਖਬਰੀ ਸਾਹਮਣੇ ਆ ਰਹੀ ਹੈ। ਦਰਅਸਲ, ਮਸ਼ਹੂਰ ਪੰਜਾਬੀ ਗਾਇਕ ਵਿਆਹ ਦੇ ਬੰਧਨ ਵਿੱਚ ਬੱਝ ਗਿਆ ਹੈ।



ਉਨ੍ਹਾਂ ਦੇ ਵਿਆਹ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ।



ਦੱਸ ਦੇਈਏ ਕਿ ਅਸੀ ਗਾਇਕ ਰਣਬੀਰ ਦੀ ਗੱਲ ਕਰ ਰਹੇ ਹਾਂ। ਜਿਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਹਰ ਪਾਸੇ ਛਾਈਆਂ ਹੋਈਆਂ ਹਨ। ਕਲਾਕਾਰ ਦੇ ਵਿਆਹ ਵਿੱਚ ਇੰਡਸਟਰੀ ਦੇ ਕਈ ਮਸ਼ਹੂਰ ਹਸਤੀਆਂ ਪਹੁੰਚੀਆਂ।



ਜਾਣਕਾਰੀ ਅਨੁਸਾਰ, ਉਨ੍ਹਾਂ ਦਾ ਵਿਆਹ ਸਵਰਗੀ ਕੱਥਕ ਸੰਗੀਤਕਾਰ ਧਰਮਿੰਦਰ ਦੀ ਧੀ ਕਾਮਿਆ ਨਾਲ ਹੋਇਆ ਹੈ।



ਉਨ੍ਹਾਂ ਦਾ ਵਿਆਹ ਜਲੰਧਰ ਦੇ ਨੌਂਵੀ ਪਾਤਸ਼ਾਹੀ ਗੁਰਦੁਆਰਾ ਸਾਹਿਬ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਨਗਰ ਵਿਖੇ ਹੋਇਆ।



ਪੰਜਾਬੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਪੇਜ 'ਤੇ ਵਿਆਹ ਦੀਆਂ ਫੋਟੋਆਂ ਸਾਂਝੀਆਂ ਕਰਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।



ਤੁਹਾਨੂੰ ਦੱਸ ਦੇਈਏ ਕਿ ਰਣਬੀਰ 'ਕਦੇ ਦਾ ਤੂੰ ਆਵੇਂਗੇ, ਵੇ ਰੱਬਾ, ਹੱਸ ਕੇ, ਮਜ਼ਾਕ, ਤੇਰੇ ਵਰਗਾ ਨਹੀਂ ਵਰਗੇ ਕਈ ਹਿੱਟ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ।



ਉਨ੍ਹਾਂ ਦੇ ਗੀਤਾਂ ਨੂੰ ਪ੍ਰਸ਼ੰਸਕਾਂ ਵਿਚਾਲੇ ਭਰਮਾ ਹੁੰਗਾਰਾ ਮਿਲਦਾ ਹੈ। ਉਹ ਆਪਣੇ ਗੀਤ 'ਚੌਰਾਹੇ ਤੇ' ਤੋਂ ਬਾਅਦ ਸੁਰਖੀਆਂ ਵਿੱਚ ਆਏ ਸੀ।