Punjabi Singer Singga: ਮਸ਼ਹੂਰ ਪੰਜਾਬੀ ਗਾਇਕ ਸਿੰਗਾ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ। ਗਾਇਕ ਇਨ੍ਹੀਂ ਦਿਨੀਂ ਆਪਣੇ ਵਿਵਾਦਿਤ ਬਿਆਨਾ ਦੇ ਚੱਲਦੇ ਸੁਰਖੀਆਂ ਬਟੋਰ ਰਿਹਾ ਹੈ।
ABP Sanjha

Punjabi Singer Singga: ਮਸ਼ਹੂਰ ਪੰਜਾਬੀ ਗਾਇਕ ਸਿੰਗਾ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ। ਗਾਇਕ ਇਨ੍ਹੀਂ ਦਿਨੀਂ ਆਪਣੇ ਵਿਵਾਦਿਤ ਬਿਆਨਾ ਦੇ ਚੱਲਦੇ ਸੁਰਖੀਆਂ ਬਟੋਰ ਰਿਹਾ ਹੈ।

ਦੱਸ ਦੇਈਏ ਕਿ ਗਾਇਕ ਨੇ ਫਿਲਮ ਇੰਡਸਟਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਇੰਫਲੂਇੰਸਰ ਖਿਲਾਫ ਅਜਿਹੀਆਂ ਗੱਲਾਂ ਕਹੀਆਂ ਹਨ, ਜਿਨ੍ਹਾਂ ਨਾਲ ਸੋਸ਼ਲ ਮੀਡੀਆ ਉੱਪਰ ਤਹਿਲਕਾ ਮੱਚ ਗਿਆ ਹੈ।
ABP Sanjha

ਦੱਸ ਦੇਈਏ ਕਿ ਗਾਇਕ ਨੇ ਫਿਲਮ ਇੰਡਸਟਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਇੰਫਲੂਇੰਸਰ ਖਿਲਾਫ ਅਜਿਹੀਆਂ ਗੱਲਾਂ ਕਹੀਆਂ ਹਨ, ਜਿਨ੍ਹਾਂ ਨਾਲ ਸੋਸ਼ਲ ਮੀਡੀਆ ਉੱਪਰ ਤਹਿਲਕਾ ਮੱਚ ਗਿਆ ਹੈ।

ਦਰਅਸਲ, ਸੋਸ਼ਲ ਮੀਡੀਆ ਉੱਪਰ ਸਿੰਗਾ ਦੇ ਕਈ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਇਸ ਵਿੱਚ ਪੰਜਾਬੀ ਗਾਇਕ ਨੇ ਕਿਹਾ ਕਿ ਪੰਜਾਬੀ ਇੰਡਸਟਰੀ ਵਿਚ ਇੰਫਲੂਇੰਸਰ ਕੁੜੀਆਂ ਨੇ ਗੰਦ ਪਾਇਆ ਹੋਇਆ ਹੈ।
ABP Sanjha

ਦਰਅਸਲ, ਸੋਸ਼ਲ ਮੀਡੀਆ ਉੱਪਰ ਸਿੰਗਾ ਦੇ ਕਈ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਇਸ ਵਿੱਚ ਪੰਜਾਬੀ ਗਾਇਕ ਨੇ ਕਿਹਾ ਕਿ ਪੰਜਾਬੀ ਇੰਡਸਟਰੀ ਵਿਚ ਇੰਫਲੂਇੰਸਰ ਕੁੜੀਆਂ ਨੇ ਗੰਦ ਪਾਇਆ ਹੋਇਆ ਹੈ।

ਘਰੋਂ ਕੁਝ ਹੋਰ ਬਣ ਕੇ ਆਉਂਦੀਆਂ ਤੇ ਬਾਹਰ ਕੁੱਝ ਹੋਰ ਕਰਦੀਆਂ ਹਨ। ਕੋਈ ਵੀ ਆਪਣੀ ਮਿਹਨਤ ਨਾਲ ਨਹੀਂ ਕੰਮ ਕਰਨਾ ਚਾਹੁੰਦਾ ਸਗੋਂ ਸ਼ਾਟ-ਕੱਟ ਲੱਭ ਕੇ ਪੈਸੇ ਕਮਾਉਣਾ ਚਾਹੁੰਦੀਆਂ।

ਘਰੋਂ ਕੁਝ ਹੋਰ ਬਣ ਕੇ ਆਉਂਦੀਆਂ ਤੇ ਬਾਹਰ ਕੁੱਝ ਹੋਰ ਕਰਦੀਆਂ ਹਨ। ਕੋਈ ਵੀ ਆਪਣੀ ਮਿਹਨਤ ਨਾਲ ਨਹੀਂ ਕੰਮ ਕਰਨਾ ਚਾਹੁੰਦਾ ਸਗੋਂ ਸ਼ਾਟ-ਕੱਟ ਲੱਭ ਕੇ ਪੈਸੇ ਕਮਾਉਣਾ ਚਾਹੁੰਦੀਆਂ।

ਉਨ੍ਹਾਂ ਦੱਸਿਆ ਕਿ ਇੰਫਲੂਇੰਸਰ ਦੇ ਖਰਚੇ ਕਿਵੇਂ ਨਿਕਲਦੇ ਹਨ ਇਨ੍ਹਾਂ ਬਾਰੇ ਸਾਰਿਆਂ ਨੂੰ ਪਤਾ ਹੈ।

ਜਿਨ੍ਹਾਂ ਨੂੰ ਇੰਡਸਟਰੀ ਬਾਰੇ ਪਤਾ ਨਹੀਂ ਉਹ ਪ੍ਰੋਡਕਾਸਟਾਂ ਵਿਚ ਜਾ ਕੇ ਬੋਲਦੇ ਹਨ ਕਿ ਪੰਜਾਬੀ ਇੰਡਸਟਰੀ ਵਿਚ ਇਹ ਕੁਝ ਚੱਲ ਰਿਹਾ ਹੈ। ਇੰਡਸਟਰੀ ਵਿਚ ਘਰ ਕੁਝ ਹੋਰ ਹੈ, ਰੀਲਾਂ ਵਿਚ ਕੁਝ ਹੋਰ ਹੈ ਤੇ ਫਲੈਟਾਂ ਵਿਚ ਕੁਝ ਹੋਰ ਚੱਲ ਰਿਹਾ ਹੈ।

ਇਸਦੇ ਨਾਲ ਹੀ ਪੰਜਾਬੀ ਗਾਇਕ ਸਿੰਗਾ ਨੇ ਕਿਹਾ ਕਿ ਕਈਆਂ ਨੂੰ ਮੇਰੀਆਂ ਗੱਲਾਂ ਨਾਲ ਸੇਕ ਲੱਗੇਗਾ ਪਰ ਸੱਚ ਤਾਂ ਸੱਚ ਹੈ।

ਜੇਕਰ ਤੁਸੀਂ ਵੀਡੀਓ ਬਣਾਉਣੀਆਂ ਹੀ ਹਨ ਤਾਂ ਵਧੀਆਂ ਬਣਾਇਆ ਕਰੋ ਆਪ ਖੁਦ ਚੀਜ਼ਾਂ ਲੱਭਿਆ ਕਰੋ, ਪਰ ਨਹੀਂ ਅੱਜ ਕੱਲ੍ਹ ਤਾਂ ਕੈਮਰਾ ਹੀ ਪਿੱਛੇ ਤੋਂ ਸ਼ੁਰੂ ਹੁੰਦਾ ਹੈ। ਲੱਕ ਵਿਖਾਏ ਜਾਂਦੇ ਹਨ।

ਪ੍ਰੋਡਕਾਸਟਾਂ ਵਿੱਚ ਤੁਸੀਂ ਜਾ ਕੇ ਕਹਿੰਦੇ ਹੋ ਕਿ ਸਾਡੇ ਨਾਲ ਇਹ ਹੋ ਗਿਆ ਪਰ ਤੁਹਾਡੇ ਨਾਲ ਹੀ ਕਿਉਂ ਹੁੰਦਾ, ਚੰਗੇ ਘਰਾਂ ਦੀਆਂ ਕੁੜੀਆਂ ਨਾਲ ਕਿਉਂ ਨਹੀਂ ਐਵੇਂ ਹੁੰਦਾ।

ਇਸ ਤਰ੍ਹਾਂ ਕਲਾਕਾਰ ਵੱਲੋਂ ਉਨ੍ਹਾਂ ਹਸਤੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜੋ ਪੰਜਾਬੀ ਫਿਲਮ ਇੰਡਸਟਰੀ ਖਿਲਾਫ ਪੋਡਕਾਸਟਾਂ ਵਿੱਚ ਗਲਤ ਬਿਆਨ ਦਿੰਦੀਆਂ ਹਨ।