Sonam Bajwa: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਦੀ ਖੂਬਸੂਰਤੀ ਦਾ ਜਲਵਾ ਸਿਰਫ ਪਾਲੀਵੁੱਡ ਵਿੱਚ ਹੀ ਨਹੀਂ ਸਗੋਂ ਬਾਲੀਵੁੱਡ ਵਿੱਚ ਵੀ ਸੁਣਨ ਨੂੰ ਮਿਲ ਰਿਹਾ ਹੈ।



ਅਦਾਕਾਰਾ ਨੇ ਆਪਣੀ ਅਦਾਕਾਰੀ ਦੇ ਨਾਲ-ਨਾਲ ਖੂਬਸੂਰਤ ਅਦਾਵਾਂ ਦੇ ਚੱਲਦੇ ਦੁਨੀਆ ਭਰ ਵਿੱਚ ਬੈਠੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਜਗ੍ਹਾ ਬਣਾਈ ਹੈ।



ਦੱਸ ਦੇਈਏ ਕਿ ਸੋਨਮ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦੀ ਹੈ।



ਉਸਦੀਆਂ ਤਸਵੀਰਾਂ ਅਕਸਰ ਇੰਟਰਨੈੱਟ ਉੱਪਰ ਛਾਈਆਂ ਰਹਿੰਦੀਆਂ ਹਨ। ਇਸ ਵਿਚਾਲੇ ਅਦਾਕਾਰਾ ਨੇ ਆਪਣੀ ਗੋਲਡਨ ਸਾੜ੍ਹੀ ਵਿੱਚ ਕੁਝ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ।



ਹਾਲਾਂਕਿ ਇਸ ਦੌਰਾਨ ਪੰਜਾਬੀ ਗਾਇਕ ਜੀ ਖਾਨ ਨੂੰ ਲੈ ਖਾਸ ਚਰਚਾ ਹੋ ਰਹੀ ਹੈ। ਦਰਅਸਲ, ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਸੋਨਮ ਬਾਜਵਾ ਦੀਆਂ ਤਸਵੀਰਾਂ ਉੱਪਰ ਜੀ ਖਾਨ ਦਾ ਕੋਈ ਕਮੈਂਟ ਨਹੀਂ ਆਇਆ।



ਹੈਰਾਨੀ ਦੀ ਗੱਲ਼ ਇਹ ਹੈ ਕਿ ਪ੍ਰਸ਼ੰਸਕਾਂ ਨੇ ਵੀ ਇਸ ਗੱਲ ਨੂੰ ਨੋਟਿਸ ਕੀਤਾ ਹੈ। ਜਿਸ ਤੋਂ ਬਾਅਦ ਜੀ ਖਾਨ ਨੂੰ ਟੈਗ ਕਰਦੇ ਹੋਏ ਉਨ੍ਹਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ।



ਇੱਕ ਯੂਜ਼ਰ ਨੇ ਗਾਇਕ ਨੂੰ ਟੈਗ ਕਰਦੇ ਹੋਏ ਕਮੈਂਟ ਕਰ ਲਿਖਿਆ, ਜੀ ਖਾਨ ਵੀਰੇ ਤੁਹਾਡਾ ਕਮੈਂਟ ਨਹੀਂ ਆਇਆ। ਜਦਕਿ ਇਸ ਉੱਪਰ ਬਾਕੀ ਪ੍ਰਸ਼ੰਸਕ ਹੱਸਦੇ ਹੋਏ ਇਮੋਜ਼ੀ ਸ਼ੇਅਰ ਕਰ ਰਹੇ ਹਨ।



ਵਰਕਫਰੰਟ ਦੀ ਗੱਲ ਕਰਿਏ ਤਾਂ ਸੋਨਮ ਬਾਜਵਾ ਨੂੰ ਫਿਲਮ ਕੁੜੀ ਹਰਿਆਣੇ ਵੱਲ ਦੀ ਵਿੱਚ ਐਮੀ ਵਿਰਕ ਨਾਲ ਖਾਸ ਭੂਮਿਕਾ ਨਿਭਾਉਂਦੇ ਹੋਏ ਵੇਖਿਆ ਗਿਆ। ਹਾਲਾਂਕਿ ਇਸ ਫਿਲਮ ਨੂੰ ਪ੍ਰਸ਼ੰਸਕਾਂ ਵੱਲੋਂ ਮਿਲੀ-ਜੁਲੀ ਪ੍ਰਤੀਕਿਰਿਆ ਮਿਲੀ।