Kaur B Pics: ਪੰਜਾਬੀ ਗਾਇਕਾ ਕੌਰ ਬੀ ਆਪਣੀ ਸੁਰੀਲੀ ਆਵਾਜ਼ ਅਤੇ ਦਿਲਕਸ਼ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੀ ਆ ਰਹੀ ਹੈ। ਉਸ ਦੇ ਹਰ ਅੰਦਾਜ਼ ਨੂੰ ਫੈਨਜ਼ ਬੇਹੱਦ ਪਸੰਦ ਕਰਦੇ ਹਨ। ਕੌਰ ਬੀ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦੀ ਹੈ। ਹਾਲ ਹੀ ਵਿੱਚ ਗਾਇਕਾ ਨੇ ਫੈਨਜ਼ ਨਾਲ ਖਾਸ ਖੁਸ਼ਖਬਰੀ ਸ਼ੇਅਰ ਕੀਤੀ ਹੈ। ਦਰਅਸਲ, ਕੌਰ ਬੀ ਉਨ੍ਹਾਂ ਸਿਤਾਰਿਆਂ ਵਿੱਚ ਸ਼ਾਮਲ ਹੋ ਗਈ ਹੈ, ਜਿਸ ਨੇ ਪੀਫਾ ਅਵਾਰਡ 2024 ਆਪਣੇ ਨਾਂਅ ਕੀਤਾ ਹੈ। ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਕੁਝ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਵਿੱਚ ਉਹ ਪੀਫਾ ਅਵਾਰਡ ਚੱਕੀ ਨਜ਼ਰ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬੀ ਮਨੋਰੰਜਨ ਇੰਡਸਟਰੀ ਦਾ ਅਵਾਰਡ ਸ਼ੋਅ ਪੀਫਾ 2024 ਨੂੰ 9 ਮਾਰਚ ਨੂੰ ਆਯੋਜਿਤ ਕੀਤਾ ਗਿਆ। ਇਸ ਵਿੱਚ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਕੌਰ ਬੀ ਨੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਤਸਵੀਰ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਏਡੇ ਰੁਤਬੇ ਲਈ ਦਿਲੋ ਸਤਿਕਾਰ✊🥇... ਕਾਬਿਲੇਗ਼ੌਰ ਹੈ ਕਿ ਕੌਰ ਬੀ ਪੰਜਾਬੀ ਇੰਡਸਟਰੀ ਦੀਆਂ ਟੌਪ ਫੀਮੇਲ ਗਾਇਕਾਵਾਂ 'ਚੋਂ ਇੱਕ ਹੈ। ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਕਈ ਯਾਦਗਾਰੀ ਗਾਣੇ ਦਿੱਤੇ ਹਨ, ਜੋ ਪ੍ਰਸ਼ੰਸਕਾਂ ਵੱਲੋਂ ਖੂਬ ਸੁਣੇ ਜਾਂਦੇ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਕੌਰ ਬੀ ਦਾ ਗਾਣਾ 'ਜਸਟ ਅਸ' ਹਾਲ ਹੀ 'ਚ ਰਿਲੀਜ਼ ਹੋਇਆ ਹੈ। ਉਸ ਦੇ ਇਸ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।