ਪੰਜਾਬੀ ਗਾਇਕ ਅਤੇ ਸੁਪਰਸਟਾਰ ਅਭਿਨੇਤਾ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ ਚਮਕੀਲਾ ਨੂੰ ਲੈ ਕੇ ਸੁਰਖੀਆਂ 'ਚ ਹਨ। ਚਮਕੀਲਾ ਦੀ ਰਿਲੀਜ਼ ਤੋਂ ਪਹਿਲਾਂ ਮਮਹਾਸ਼ਿਵਰਾਤਰੀ ਦੇ ਮੌਕੇ 'ਤੇ ਦਿਲਜੀਤ ਦੋਸਾਂਝ ਮਹਾਦੇਵ ਦੀ ਸ਼ਰਨ ਵਿੱਚ ਪਹੁੰਚੇ। ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਸ਼ਿਵ ਮੰਦਿਰ ਦੇ ਦਰਸ਼ਨ ਕਰਨ ਸਮੇਂ ਦੀਆਂ ਇਹ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ 'ਚ ਅਭਿਨੇਤਾ ਬਲੈਕ ਲੁੱਕ 'ਚ ਨਜ਼ਰ ਆ ਰਹੇ ਸਨ ਅਤੇ ਉਨ੍ਹਾਂ ਨੇ ਲਾਲ ਰੰਗ ਦੀ ਪੱਗ ਬੰਨ੍ਹੀ ਹੋਇਆ ਸੀ। ਤਸਵੀਰਾਂ 'ਚ ਦਿਲਜੀਤ ਮੰਦਰ ਦੇ ਅੰਦਰ ਬੈਠ ਕੇ ਕੁਝ ਬੱਚਿਆਂ ਨਾਲ ਪ੍ਰਾਰਥਨਾ ਕਰਦੇ ਨਜ਼ਰ ਆ ਰਹੇ ਹਨ। ਇੱਕ ਫੋਟੋ ਵਿੱਚ ਦਿਲਜੀਤ ਸ਼ਿਵਲਿੰਗ ਦੇ ਸਾਹਮਣੇ ਹੱਥ ਜੋੜ ਕੇ ਖੜੇ ਨਜ਼ਰ ਆ ਰਹੇ ਹਨ। ਤਸਵੀਰਾਂ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਲਿਖਿਆ, ਮਹਾਸ਼ਿਵਰਾਤਰੀ ਦੀ ਵਧਾਈ... ਮੰਦਰ 'ਚ ਦਰਸ਼ਨ ਕਰਨ ਤੋਂ ਬਾਅਦ ਦਿਲਜੀਤ ਨੇ ਮੰਦਰ 'ਚ ਪ੍ਰਸ਼ਾਦ ਵੀ ਲਿਆ। ਦਿਲਜੀਤ ਨੇ ਨਾ ਸਿਰਫ ਪੰਜਾਬੀ ਇੰਡਸਟਰੀ ਬਲਕਿ ਬਾਲੀਵੁੱਡ 'ਚ ਵੀ ਆਪਣੀ ਮਜ਼ਬੂਤ ਪਛਾਣ ਬਣਾਈ ਹੈ। ਇੱਥੋਂ ਤੱਕ ਕਿ ਵੱਡੇ ਸੈਲੇਬਸ ਵੀ ਉਸਦੇ ਗਾਣਿਆਂ ਅਤੇ ਸਟਾਈਲ ਦੇ ਦੀਵਾਨੇ ਹਨ। ਦਿਲਜੀਤ ਜਲਦ ਹੀ ਫਿਲਮ 'ਚਮਕੀਲਾ' 'ਚ ਆਪਣੀ ਅਦਾਕਾਰੀ ਅਤੇ ਗਾਇਕੀ ਦੇ ਜੌਹਰ ਦਿਖਾਉਂਦੇ ਨਜ਼ਰ ਆਉਣਗੇ। ਫਿਲਮ 'ਚ ਉਨ੍ਹਾਂ ਨਾਲ ਪਰਿਮੰਤੀ ਚੋਪੜਾ ਵੀ ਹੋਵੇਗੀ। ਕੁਝ ਦਿਨ ਪਹਿਲਾਂ ਦਿਲਜੀਤ ਨੂੰ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ 'ਚ ਪਰਫਾਰਮ ਕਰਦੇ ਦੇਖਿਆ ਗਿਆ ਸੀ।