Mandy Takhar Pics: ਪੰਜਾਬੀ ਅਦਾਕਾਰਾ ਮੈਂਡੀ ਤੱਖਰ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੀ ਹੈ। ਉਸ ਦੇ ਵਿਆਹ ਫੰਕਸ਼ਨਜ਼ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲੇ ਪੰਜਾਬੀ ਅਦਾਕਾਰਾ ਦੇ ਹਲਦੀ ਫੰਕਸ਼ਨ ਦੀਆਂ ਕੁਝ ਅਣਦੇਖੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਨ੍ਹਾਂ ਤਸਵੀਰਾਂ ਵਿੱਚ ਤੁਸੀ ਵੀ ਮੈਂਡੀ ਦੀਆਂ ਤਸਵੀਰਾਂ ਉੱਪਰੋਂ ਆਪਣੀਆਂ ਨਜ਼ਰਾਂ ਨਹੀਂ ਹਟਾ ਸਕੋਗੇ। ਦਰਅਸਲ, ਆਪਣੇ ਹਲਦੀ ਫੰਕਸ਼ਨ ਵਿੱਚ ਮੈਂਡੀ ਬੇਹੱਦ ਸਾਦੇ ਅੰਦਾਜ਼ ਵਿੱਚ ਵਿਖਾਈ ਦਿੱਤੀ। ਉਸਦੇ ਸਾਦਗੀ ਭਰੇ ਅੰਦਾਜ਼ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਇੱਕ ਵਾਰ ਫਿਰ ਤੋਂ ਮੈਂਡੀ ਤੱਖਰ ਦੇ ਹਲਦੀ ਫੰਕਸ਼ਨ ਦੀਆਂ ਅਣਦੇਖੀਆਂ ਤਸਵੀਰਾਂ ਤੁਸੀ ਏਬੀਪੀ ਸਾਂਝਾ ਉੱਪਰ ਸਾਫ-ਸਾਫ ਵੇਖ ਸਕਦੇ ਹੋ। ਇਨ੍ਹਾਂ ਤਸਵੀਰਾਂ ਵਿੱਚ ਮੈਂਡੀ ਆਪਣੇ ਕਰੀਬੀ ਰਿਸ਼ਤੇਦਾਰਾਂ ਨਾਲ ਵਿਖਾਈ ਦੇ ਰਹੀ ਹੈ। ਹਰ ਤਸਵੀਰ ਵਿੱਚ ਉਸਦਾ ਖੂਬਸੂਰਤ ਅੰਦਾਜ਼ ਫੈਨਜ਼ ਨੂੰ ਦੀਵਾਨਾ ਬਣਾ ਰਿਹਾ ਹੈ। ਅਦਾਕਾਰਾ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਅਦਾਕਾਰਾ ਇਨ੍ਹਾਂ ਤਸਵੀਰਾਂ 'ਚ ਬਹੁਤ ਦਿਲਕਸ਼ ਤੇ ਪਿਆਰੀ ਲੱਗ ਰਹੀ ਹੈ। ਅਦਾਕਾਰ ਹਲਕੇ ਪੀਲੇ ਰੰਗ ਦਾ ਸੂਟ ਵਿੱਚ ਦਿਖਾਈ ਦਿੱਤੀ। ਜਿਸ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ। ਉਸ ਦੀਆਂ ਹਲਦੀ ਰਸਮ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਮੈਂਡੀ ਤੱਖਰ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ। ਮੈਂਡੀ ਪੜ੍ਹਾਈ ਤੋਂ ਬਾਅਦ ਅਦਾਕਾਰੀ ਦੇ ਖੇਤਰ ‘ਚ ਆਪਣੀ ਕਿਸਮਤ ਅਜ਼ਮਾਉਣ ਦੇ ਲਈ ਮੁੰਬਈ ਆ ਗਈ ਅਤੇ ਇੱਥੇ ਹੀ ਉਸ ਨੇ ਕਈ ਪ੍ਰੋਡਕਟਸ ਲਈ ਮਾਡਲਿੰਗ ਕੀਤੀ ਸੀ।