Charan Kaur Pics From Hospital: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਇੱਕ ਵਾਰ ਫਿਰ ਕਿਲਕਾਰੀਆਂ ਗੂੰਜੀਆਂ ਹਨ। ਪਿਤਾ ਬਲਕੌਰ ਅਤੇ ਮਾਤਾ ਚਰਨ ਕੌਰ ਨੇ ਆਪਣੇ ਘਰ ਬੱਚੇ ਦਾ ਸਵਾਗਤ ਕੀਤਾ ਹੈ। ਦੱਸ ਦੇਈਏ ਕਿ ਦੋ ਸਾਲਾਂ ਬਾਅਦ ਸਿੱਧੂ ਮੂਸੇਵਾਲਾ ਦੇ ਘਰ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ ਵਿੱਚ ਪੁੱਤਰ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਗਾਇਕ ਦੇ ਪਿਤਾ ਬਲਕੌਰ ਸਿੱਧੂ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਬਲਕੌਰ ਨੇ ਆਪਣੇ ਇੰਸਟਾਗ੍ਰਾਮ 'ਤੇ ਨਵਜੰਮੇ ਬੱਚੇ ਨਾਲ ਤਸਵੀਰ ਸਾਂਝੀ ਕੀਤੀ ਹੈ। ਇਸ ਵਿਚਾਲੇ ਮਾਤਾ ਚਰਨ ਕੌਰ ਦੀਆਂ ਹਸਪਤਾਲ ਤੋਂ ਇਨਸਾਈਡ ਤਸਵੀਰਾਂ ਸਾਹਮਣੇ ਆਈਆਂ। ਜਿਸ ਵਿੱਚ ਬਲਕੌਰ ਸਿੰਘ ਡਾਕਟਰਾਂ ਨਾਲ ਵਿਖਾਈ ਦੇ ਰਹੇ ਹਨ। ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਵਿਦੇਸ਼ ਵਿੱਚ ਬੱਚੇ ਨੂੰ ਜਨਮ ਦਿੱਤਾ। ਤਸਵੀਰਾਂ ਵਿੱਚ ਕਈ ਵਿਦੇਸ਼ੀ ਡਾਕਟਰ ਦਿਖਾਈ ਦੇ ਰਹੇ ਹਨ। ਡਾਕਟਰ ਬੱਚੇ ਦੇ ਜਨਮ ਤੋਂ ਬਾਅਦ ਤਸਵੀਰਾਂ ਵਿੱਚ ਉਸਨੂੰ ਦਿਖਾਉਂਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਚਿਹਰੇ ਉੱਪਰ ਸਾਫ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ। ਫਿਲਹਾਲ ਬਲਕੌਰ ਸਿੱਧੂ ਨੇ ਆਪਣੇ ਇੰਸਟਾਗ੍ਰਾਮ 'ਤੇ ਆਪਣੇ ਨਵਜੰਮੇ ਬੱਚੇ ਨਾਲ ਪਹਿਲੀ ਤਸਵੀਰ ਪੋਸਟ ਕੀਤੀ ਹੈ। ਇਸ ਤਸਵੀਰ 'ਚ ਉਹ ਆਪਣੇ ਬੇਟੇ ਨੂੰ ਗੋਦ 'ਚ ਬਿਠਾਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਤਸਵੀਰ ਉਨ੍ਹਾਂ ਦੇ ਪਾਸੇ ਰੱਖੀ ਹੋਈ ਹੈ, ਜਿਸ 'ਤੇ ਲਿਖਿਆ ਹੈ- 'ਲੀਜੈਂਡ ਕਦੇ ਨਹੀਂ ਮਰਦੇ'। ਦੱਸ ਦੇਈਏ ਕਿ ਵਿਦੇਸ਼ ਵਿੱਚ ਸਫਲ ਹੋਈ ਇਸ ਪ੍ਰੈਗਨੈਂਸੀ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤਸਵੀਰ ਦੇ ਨਾਲ ਹੀ ਗਾਇਕ ਦੇ ਪਿਤਾ ਨੇ ਪੰਜਾਬੀ 'ਚ ਕੈਪਸ਼ਨ ਲਿਖਿਆ ਹੈ- ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।