ਪਦਮਸ਼੍ਰੀ ਸੂਫ਼ੀ ਗਾਇਕ ਅਤੇ BJP ਦੇ ਸਾਬਕਾ ਸੰਸਦ ਮੈਂਬਰ ਹੰਸਰਾਜ ਹੰਸ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਦਰਅਸਲ, ਉਨ੍ਹਾਂ ਦੇ ਪੁੱਤਰ ਅਤੇ ਮਸ਼ਹੂਰ ਪੰਜਾਬੀ ਗਾਇਕ ਨਵਰਾਜ ਹੰਸ ਪਿਤਾ ਬਣ ਗਏ ਹਨ।



ਉਨ੍ਹਾਂ ਦੀ ਪਤਨੀ ਅਜੀਤ ਕੌਰ ਮਹਿੰਦੀ ਨੇ ਇੱਕ ਪਿਆਰੀ ਧੀ ਨੂੰ ਜਨਮ ਦਿੱਤਾ ਹੈ। ਧੀ ਦੇ ਜਨਮ ਤੋਂ ਬਾਅਦ ਪੂਰੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ।

ਨਵਰਾਜ ਹੰਸ ਨੇ ਇਹ ਖੁਸ਼ਖਬਰੀ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਪੋਸਟ ਸਾਂਝੀ ਕਰਕੇ ਦਿੱਤੀ।

ਉਨ੍ਹਾਂ ਨੇ ਲਿਖਿਆ – ਮੈਂ ਪਾਪਾ ਬਣ ਗਿਆ। ਮੇਰੀ ਪਿਆਰੀ ਧੀ, ਪਰਿਵਾਰ ਵਿੱਚ ਤੇਰਾ ਸਵਾਗਤ ਹੈ। ਇਸਦੇ ਨਾਲ ਹੀ ਨਵਰਾਜ ਨੇ ਆਪਣੀ ਪਤਨੀ ਦਾ ਵੀ ਇਸ ਅਨਮੋਲ ਤੋਹਫ਼ੇ ਲਈ ਧੰਨਵਾਦ ਕੀਤਾ।

ਪੋਸਟ ਵਿੱਚ ਉਨ੍ਹਾਂ ਨੇ ਆਪਣੀ ਨਵਜੰਮੀ ਧੀ ਨੂੰ ਗੋਦ ਵਿੱਚ ਲਏ ਇੱਕ ਤਸਵੀਰ ਵੀ ਸਾਂਝੀ ਕੀਤੀ, ਜਿਸ ‘ਤੇ ਉਨ੍ਹਾਂ ਦੇ ਫੈਨਜ਼ ਅਤੇ ਇੰਡਸਟਰੀ ਨਾਲ ਜੁੜੇ ਲੋਕਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

ਦੱਸ ਦਈਏ ਸਾਲ 2013 ਵਿੱਚ ਨਵਰਾਜ ਹੰਸ ਦਾ ਵਿਆਹ ਮਸ਼ਹੂਰ ਗਾਇਕ ਦਲੇਰ ਮਹਿੰਦੀ ਦੀ ਪੁੱਤਰੀ ਅਜੀਤ ਮਹਿੰਦੀ ਦੇ ਨਾਲ ਵਿਆਹ ਹੋਇਆ ਸੀ। 12 ਵਰ੍ਹਿਆਂ ਬਾਅਦ ਇਸ ਕਪਲ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ।

ਮਹਿੰਦੀ ਪਰਿਵਾਰ ਵੱਲੋਂ ਵੀ ਬੱਚੀ ਦੀ ਕਿਊਟ ਜਿਹੀ ਤਸਵੀਰ ਸ਼ੇਅਰ ਕੀਤੀ ਗਈ ਹੈ।

ਮਹਿੰਦੀ ਪਰਿਵਾਰ ਵੱਲੋਂ ਵੀ ਬੱਚੀ ਦੀ ਕਿਊਟ ਜਿਹੀ ਤਸਵੀਰ ਸ਼ੇਅਰ ਕੀਤੀ ਗਈ ਹੈ।

ਨਵਰਾਜ ਹੰਸ ਇੱਕ ਮਸ਼ਹੂਰ ਪੰਜਾਬੀ ਗਾਇਕ, ਅਭਿਨੇਤਾ ਅਤੇ ਪਹਿਲਾਂ ਕ੍ਰਿਕਟਰ ਰਹਿ ਚੁੱਕੇ ਹਨ।

ਉਹ ਦਿੱਗਜ਼ ਗਾਇਕ ਹੰਸ ਰਾਜ ਹੰਸ ਦੇ ਵੱਡੇ ਪੁੱਤਰ ਹਨ ਅਤੇ ਆਪਣੀ ਸੁਰੀਲੀ ਆਵਾਜ਼ ਲਈ ਜਾਣੇ ਜਾਂਦੇ ਹਨ।

ਨਵਰਾਜ ਨੇ ਕਈ ਪੰਜਾਬੀ ਫਿਲਮਾਂ ਅਤੇ ਗੀਤਾਂ ਵਿੱਚ ਆਪਣੀ ਆਵਾਜ਼ ਦਾ ਜਾਦੂ ਫੈਲਾਇਆ ਹੈ।

ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਦੇ ਵਿੱਚ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਹਨ।