Nimrat Khaira Pics: ਪੰਜਾਬੀ ਗਾਇਕਾ ਅਤੇ ਅਦਾਕਾਰਾ ਨਿਮਰਤ ਖਹਿਰਾ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਚੱਲਦੇ ਖੂਬ ਸੁਰਖੀਆਂ ਬਟੋਰਦੀ ਹੈ।



ਇਸ ਤੋਂ ਇਲਾਵਾ ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ।



ਇਸ ਵਿਚਾਲੇ ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।



ਇਨ੍ਹਾਂ ਤਸਵੀਰਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਦਰਅਸਲ, ਤਸਵੀਰਾਂ ਵਿੱਚ ਨਿੰਮੋ ਆਪਣੇ ਸਾਦਗੀ ਭਰੇ ਅੰਦਾਜ਼ ਵਿੱਚ ਵਿਖਾਈ ਦੇ ਰਹੀ ਹੈ।



ਦਰਅਸਲ, ਇਨ੍ਹਾਂ ਤਸਵੀਰਾਂ ਵਿੱਚ ਨਿਮਰਤ ਐਨਕਾਂ ਲਗਾਈ ਕਾਰ ਵਿੱਚ ਬੈਠੀ ਪੋਜ਼ ਦਿੰਦੇ ਹੋਏ ਵਿਖਾਈ ਦੇ ਰਹੀ ਹੈ। ਇਸ ਉੱਪਰ ਪ੍ਰਸ਼ੰਸਕ ਵੀ ਲਗਾਤਾਰ ਕਮੈਂਟ ਕਰ ਰਹੇ ਹਨ।



ਨਿਮਰਤ ਦੀਆਂ ਤਸਵੀਰਾਂ ਉੱਪਰ ਕਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ, ਨਿੰਮੋ ਦੀ ਲਾਲ ਮਰੂਤੀ ਨੇ ਚੱਕਾ ਜਾਮ ਕਰਤਾ।



ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਮੈਂਟ ਕਰ ਲਿਖਿਆ, ਨਿੰਮੋ ਲੈਂਦੀ ਸਾਡੀ ਮਰੂਤੀ ਚਲਾ... ਇਸ ਤੋਂ ਇਲਾਵਾ ਗਾਇਕਾ ਦਾ ਸਾਦਗੀ ਭਰਿਆ ਅੰਦਾਜ਼ ਪ੍ਰਸ਼ੰਸਕਾਂ ਦਾ ਮਨ ਮੋਹ ਰਿਹਾ ਹੈ।



ਇਸ ਤੋਂ ਇਲਾਵਾ ਕੁਝ ਤਸਵੀਰਾਂ ਵਿੱਚ ਨਿੰਮੋ ਯਾਨਿ ਨਿਮਰਤ ਖਹਿਰਾ ਭੈਲ ਪੁੜੀ ਖਾਂਦੇ ਹੋਏ ਵੀ ਵਿਖਾਈ ਦੇ ਰਹੀ ਹੈ।



ਇਨ੍ਹਾਂ ਤਸਵੀਰਾਂ ਵਿੱਚ ਨਿੰਮੋ ਵਾਈਟ ਕਲਰ ਦੇ ਸੂਟ ਵਿੱਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਨਿਮਰਤ ਦਾ ਇਹ ਲੁੱਕ ਉਸਦੀ ਖੂਬਸੂਰਤੀ ਨੂੰ ਹੋਰ ਨਿਖਾਰ ਰਿਹਾ ਹੈ।



ਵਰਕਫਰੰਟ ਦੀ ਗੱਲ ਕਰਿਏ ਤਾਂ ਨਿਮਰਤ ਦਾ ਫਰਵਰੀ ਮਹੀਨੇ ਗੀਤ ਕਾਇਨਾਤ ਰਿਲੀਜ਼ ਹੋਇਆ ਸੀ। ਇਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ।