Parmish Verma-Geet Grewal: ਪੰਜਾਬੀ ਗਾਇਕ, ਨਿਰਦੇਸ਼ਕ ਅਤੇ ਅਦਾਕਾਰ ਪਰਮੀਸ਼ ਵਰਮਾ ਆਏ ਦਿਨ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ। ਦੱਸ ਦੇਈਏ ਕਿ ਪਰਮੀਸ਼ ਵਰਮਾ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦੇ ਹਨ। ਭਰਾ ਦੇ ਵਿਆਹ ਤੋਂ ਬਾਅਦ ਕਲਾਕਾਰ ਲਗਾਤਾਰ ਚਰਚਾ ਵਿੱਚ ਹੈ। ਪਰਮੀਸ਼ ਵਰਮਾ ਉਨ੍ਹਾਂ ਪੰਜਾਬੀ ਸਿਤਾਰਿਆਂ ਵਿੱਚੋਂ ਇੱਕ ਹਨ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਪਰਮੀਸ਼ ਅਤੇ ਗੀਤ ਗਰੇਵਾਲ ਨੇ ਆਪਣੇ ਘਰ ਇੱਕ ਨੰਨ੍ਹੇ ਮਹਿਮਾਨ ਦਾ ਸਵਾਗਤ ਕੀਤਾ ਹੈ। ਦਰਅਸਲ, ਪੰਜਾਬੀ ਕਲਾਕਾਰ ਨੇ ਆਪਣੇ ਘਰ ਇੱਕ ਬਹੁਤ ਹੀ ਪਿਆਰਾ Puppy ਲਿਆਦਾਂ ਹੈ। ਜਿਸ ਦੀਆਂ ਤਸਵੀਰਾਂ ਗੀਤ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਗੀਤ ਗਰੇਵਾਲ ਨੇ ਕੈਪਸ਼ਨ ਵਿੱਚ ਲਿਖਿਆ, ਸਾਡੇ ਪਰਿਵਾਰ ਦੇ ਨਵੇਂ ਮੈਂਬਰ ਨੂੰ ਮਿਲੋ... ਗੀਤ ਦੀ ਇਸ ਪੋਸਟ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਕਮੈਂਟ ਕੀਤੇ ਜਾ ਰਹੇ ਹਨ। ਇਨ੍ਹਾਂ ਤਸਵੀਰਾਂ ਵਿੱਚ ਸਦਾ ਪਿਆਰੇ Puppy ਨਾਲ ਵਿਖਾਈ ਦੇ ਰਹੀ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਪਰਮੀਸ਼ ਵਰਮਾ ਨੇ ਕਈ ਸੁਪਰਹਿੱਟ ਗੀਤ ਪੰਜਾਬੀ ਸੰਗੀਤ ਜਗਤ ਨੂੰ ਦਿੱਤੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਈ ਹਿੱਟ ਫ਼ਿਲਮਾਂ ਨਾਲ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਕੀਤਾ।