Punjabi Artist Death: ਪੰਜਾਬੀ ਸਿਨੇਮਾ ਜਗਤ ਤੋਂ ਲਗਾਤਾਰ ਦੂਜੀ ਵੱਡੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਫਿਲਮ ਸਿਤਾਰਿਆਂ ਦਾ ਦਿਲ ਤੋੜ ਦਿੱਤਾ ਹੈ।



ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਅਦਾਕਾਰ ਸੀ ਜੇ ਸਿੰਘ ਚੰਨੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਭਰੀ ਜਵਾਨੀ ਵਿੱਚ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ।



ਦੱਸ ਦੇਈਏ ਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਪਾਲੀਵੁੱਡ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ। ਦੱਸ ਦੇਈਏ ਕਿ ਇਹ ਪੋਸਟ ਮਸ਼ਹੂਰ ਪੰਜਾਬੀ ਅਦਾਕਾਰਾ ਰੁਪਿੰਦਰ ਕੌਰ ਦੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਹੈ।



ਜਿਸ ਨੂੰ ਵੇਖ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਹੋ ਗਈਆਂ ਹਨ। ਇਸ ਵਿੱਚ ਅਦਾਕਾਰ ਦੀ ਤਸਵੀਰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ ਵਿੱਚ ਲਿਖਿਆ, ਬਹੁਤ ਦੁਖਦਾਈ 😭😭😭...



ਇਸ ਤੋਂ ਇਲਾਵਾ ਤਸਵੀਰਾਂ ਉੱਪਰ ਪ੍ਰਸ਼ੰਸਕ ਕਮੈਂਟ ਕਰਕੇ ਦੁੱਖ ਪ੍ਰਗਟਾਵਾ ਕਰ ਰਹੇ ਹਨ।



ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਵਿੰਗਜ਼ ਅਕੈਡਮੀ ਰੋਪੜ ਦੇ ਅਦਾਕਾਰ ਚਰਨਜੀਤ ਸਿੰਘ ਉਰਫ CJ Singh ਦਿਲ ਦਾ ਦੌਰਾ ਪੈਣ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ।



ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।😢😢