ਪੰਜਾਬੀ ਅਦਾਕਾਰਾ ਰੁਬੀਨਾ ਬਾਜਵਾ ਅਤੇ ਗੁਰਬਖਸ਼ ਚਹਿਲ ਦੇ ਪਰਿਵਾਰ ਵਿੱਚ ਖੁਸ਼ੀ ਨੇ ਦਸਤਕ ਦਿੱਤੀ ਹੈ।



ਦੋਵਾਂ ਨੇ ਗੁਰਪੁਰਬ ਦੇ ਦਿਨ ਆਪਣੇ ਪਹਿਲੇ ਬੱਚੇ ਦਾ ਸਵਾਗਤ ਕੀਤਾ। ਜੋੜੇ ਨੇ ਇਹ ਖੁਸ਼ਖਬਰੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ।



ਜੋੜੇ ਨੇ ਇਹ ਖੁਸ਼ਖਬਰੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ।

ਜੋੜੇ ਨੇ ਇਹ ਖੁਸ਼ਖਬਰੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਬੇਟੇ ਦਾ ਨਾਂ ਦਾ ਵੀ ਖੁਲਾਸਾ ਕਰ ਦਿੱਤਾ ਹੈ।



ਦੋਵਾਂ ਨੇ ਆਪਣੇ ਬੱਚੇ ਦਾ ਨਾਂ ਗੁਰਬਖਸ਼ 'ਵੀਰ' ਸਿੰਘ ਚਾਹਲ ਜੂਨੀਅਰ ਰੱਖਿਆ ਹੈ।



ਜਿਵੇਂ ਹੀ ਇਸ ਜੋੜੇ ਨੇ ਸੋਸ਼ਲ ਮੀਡੀਆ 'ਤੇ ਇਹ ਖਬਰ ਸਾਂਝੀ ਕੀਤੀ ਤਾਂ ਉਨ੍ਹਾਂ ਨੂੰ ਹਰ ਪਾਸਿਓਂ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ।



ਪਰਿਵਾਰ ਅਤੇ ਦੋਸਤਾਂ ਨੇ ਇਸ ਖੁਸ਼ੀ ਦੇ ਮੌਕੇ 'ਤੇ ਜੋੜੇ ਨੂੰ ਵਧਾਈ ਦਿੱਤੀ ਹੈ। ਪੰਜਾਬੀ ਗਾਇਕ ਜੱਸੀ ਗਿੱਲ, ਅਖਿਲ ਅਤੇ ਨਿਸ਼ਾ ਬਾਨੋ ਵਰਗੇ ਪੰਜਾਬੀ ਸਿਤਾਰਿਆਂ ਵੱਲੋਂ ਇਸ ਜੋੜੇ ਨੂੰ ਮੁਬਾਰਕਾਂ ਦਿੱਤੀਆਂ ਹਨ।



ਜੂਨ ਵਿੱਚ ਰੁਬੀਨਾ ਅਤੇ ਗੁਰਬਖਸ਼ ਨੇ ਸੋਸ਼ਲ ਮੀਡੀਆ ਰਾਹੀਂ ਪ੍ਰੈਗਨੈਂਸੀ ਦਾ ਐਲਾਨ ਕੀਤਾ ਸੀ।



ਦੱਸ ਦਈਏ ਜੋੜੇ ਨੇ ਸਾਲ 2022 ਵਿੱਚ ਵਿਆਹ ਕਰਵਾਇਆ ਸੀ।



ਰੁਬੀਨਾ ਬਾਜਵਾ ਮਸ਼ਹੂਰ ਪੰਜਾਬੀ ਅਦਾਕਾਰਾ ਅਤੇ ਨਿਰਮਾਤਾ ਨੀਰੂ ਬਾਜਵਾ ਦੀ ਭੈਣ ਹੈ।



ਰੁਬੀਨਾ ਕਈ ਪੰਜਾਬੀ ਫ਼ਿਲਮਾਂ ਵਿੱਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ।