Sonam Bajwa Pics: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਉੱਪਰ ਅਕਸਰ ਐਕਟਿਵ ਨਜ਼ਰ ਆਉਂਦੀ ਹੈ। ਸੋਨਮ ਉਨ੍ਹਾਂ ਫਿਲਮੀ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਖੁਦ ਨਾਲ ਜੁੜੀ ਹਰ ਅਪਡੇਟ ਪ੍ਰਸ਼ੰਸਕਾਂ ਨਾਲ ਸਾਂਝੀ ਕਰਦੀ ਰਹਿੰਦੀ ਹੈ। ਇਸ ਵਿਚਾਲੇ ਸੋਨਮ ਬਾਜਵਾ ਨੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਨੇ ਇੱਕ ਵਾਰ ਫਿਰ ਤੋਂ ਫੈਨਜ਼ ਦਾ ਮਨ ਮੋਹ ਲਿਆ ਹੈ। ਇਨ੍ਹਾਂ ਤਸਵੀਰਾਂ ਵਿੱਚ ਪੰਜਾਬੀ ਅਦਾਕਾਰਾ ਸੋਨਮ ਕਲਾਸੀ ਲੁੱਕ ਵਿੱਚ ਵਿਖਾਈ ਦੇ ਰਹੀ ਹੈ। ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਛਾਈਆਂ ਹੋਈਆਂ ਹਨ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਕਿਹੜਾ ਕਰ ਗਈ ਏ ਜਾਦੂ... ਇਸ ਤੋੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਿਹਾ ਜਿੰਨੇ ਸਾਹ ਦਿੱਤੇ ਰੱਬ ਨੇ ਤੁਹਾਡੇ ਨਾਲ ਜਿਉਣੇ ਬਾਜਵਾ ਜੀ। ਵਰਕਫਰੰਟ ਦੀ ਗੱਲ ਕਰਿਏ ਤਾਂ ਸੋਨਮ ਬਾਜਵਾ ਬਹੁਤ ਜਲਦ ਫਿਲਮ ਰੰਨਾ 'ਚ ਧੰਨਾ ਵਿੱਚ ਵਿਖਾਈ ਦਏਗੀ। ਇਸ ਫਿਲਮ ਵਿੱਚ ਉਸ ਨਾਲ ਦਿਲਜੀਤ ਅਤੇ ਸ਼ਹਿਨਾਜ਼ ਗਿੱਲ ਸਕ੍ਰੀਨ ਸ਼ੇਅਰ ਕਰਦੇ ਹੋਏ ਵਿਖਾਈ ਦੇਣਗੇ। ਇਸ ਤੋਂ ਇਲਾਵਾ ਸੋਨਮ ਫਿਲਮ 'ਕੁੜੀ ਹਰਿਆਣੇ ਵੱਲ ਦੀ' ਵਿੱਚ ਵੀ ਵਿਖਾਈ ਦਏਗੀ। ਇਸ ਫਿਲਮ ਵਿੱਚ ਅਦਾਕਾਰਾ ਐਮੀ ਵਿਰਕ ਨਾਲ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਏਗੀ।