Punjabi Singer Jaz Dhami Shocking Revelation: ਮਸ਼ਹੂਰ ਪੰਜਾਬੀ ਗਾਇਕ ਜੈਜ਼ ਧਾਮੀ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਲਿਖਤ ਨਾਲ ਵੀ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਪਛਾਣ ਕਾਇਮ ਕੀਤੀ ਹੈ। ਉਨ੍ਹਾਂ ਆਪਣੇ ਗੀਤ ‘ਹਾਈ ਹੀਲ’ ਨਾਲ ਦਰਸ਼ਕਾਂ ਦੇ ਦਿਲਾਂ ‘ਚ ਵੱਖਰੀ ਜਗ੍ਹਾ ਬਣਾਈ। ਹਾਲ ਹੀ ‘ਚ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਹੈਰਾਨ ਕਰਨ ਵਾਲਾ ਵੀਡੀਓ ਸ਼ੇਅਰ ਕੀਤਾ ਹੈ, ਇਸ ਵੀਡੀਓ ਨੇ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡਾ ਦਿੱਤੇ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕਲਾਕਾਰ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਦਰਅਸਲ, ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਖੁਲਾਸਾ ਕਰ ਦੱਸਿਆ ਗਿਆ ਕਿ ਉਹ ਸਾਲ 2022 ਤੋਂ ਕੈਂਸਰ ਦੀ ਜੰਗ ਲੜ ਰਹੇ ਸਨ। ਉਨ੍ਹਾਂ ਦੱਸਿਆ ਕਿ ਉਹ ਆਪਣੇ ਪਰਿਵਾਰ ਅਤੇ ਪ੍ਰਸ਼ੰਸਕਾਂ ਲਈ ਇਹ ਜੰਗ ਲੜ ਰਹੇ ਸੀ। ਦੱਸ ਦੇਈਏ ਕਿ ਕਲਾਕਾਰ ਲੰਬੇ ਸਮੇਂ ਤੋਂ ਉਨ੍ਹਾਂ ਗਾਇਕੀ ਤੋਂ ਦੂਰੀ ਬਣਾਈ ਹੋਈ ਸੀ, ਪਰ ਕੈਂਸਰ ਤੋਂ ਜੰਗ ਜਿੱਤਣ ਤੋਂ ਬਾਅਦ ਉਨ੍ਹਾਂ ਗਾਇਕੀ ਵਿੱਚ ਮੁੜ੍ਹ ਕਦਮ ਰੱਖਿਆ ਹੈ। ਇੱਕ ਵਾਰ ਫਿਰ ਉਹ ਪ੍ਰਸ਼ੰਸਕਾਂ ਵਿਚਾਲੇ ਆਪਣੇ ਗੀਤਾ ਰਾਂਹੀ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਆ ਰਹੇ ਹਨ। ਤੁਸੀ ਵੀ ਵੇਖੋ ਗਾਇਕ ਦੀ ਇਹ ਪੋਸਟ... ਹਾਲਾਂਕਿ ਕਲਾਕਾਰ ਵੱਲੋਂ ਹਾਲ ਹੀ ਵਿੱਚ ਆਪਣੇ ਦੋ ਨਵੇਂ ਗੀਤ ਰਿਲੀਜ਼ ਕੀਤੇ ਗਏ ਹਨ, ਜਿਸ ਵਿੱਚ ਇੱਕ Pagal ਅਤੇ ਦੂਜਾ Sohni Lagdi ਹੈ। ਇਨ੍ਹਾਂ ਗੀਤਾਂ ਨੂੰ ਨਾ ਸਿਰਫ ਪੰਜਾਬੀ ਬਲਕਿ ਹਿੰਦੀ ਸਿਨੇਮਾ ਜਗਤ ਦੇ ਸਿਤਾਰਿਆਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਜੈਜ਼ ਧਾਮੀ ਪੰਜਾਬੀ ਦੇ ਨਾਲ-ਨਾਲ ਹਿੰਦੀ ਸਿਨੇਮਾ ਜਗਤ ਵਿੱਚ ਵੀ ਆਪਣਾ ਕਮਾਲ ਦਿਖਾ ਚੁੱਕੇ ਹਨ।