Kaur B Pics: ਪੰਜਾਬੀ ਗਾਇਕਾ ਕੌਰ ਬੀ ਆਪਣੇ ਗੀਤਾਂ ਦੇ ਨਾਲ-ਨਾਲ ਦਿਲਕਸ਼ ਅੰਦਾਜ਼ ਦੇ ਚੱਲਦੇ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ।



ਉਹ ਸੋਸ਼ਲ ਮੀਡੀਆ ਹੈਂਡਲ ਰਾਹੀਂ ਫੈਨਜ਼ ਵਿਚਾਲੇ ਐਕਟਿਵ ਨਜ਼ਰ ਆਉਂਦੀ ਹੈ।



ਇਸ ਦੌਰਾਨ ਗਾਇਕਾ ਆਪਣੇ ਨਵੇਂ ਪ੍ਰੋਜੈਕਟਸ ਦੇ ਨਾਲ-ਨਾਲ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਅਕਸਰ ਸ਼ੇਅਰ ਕਰਦੇ ਰਹਿੰਦੀ ਹੈ। ਜਿਨ੍ਹਾਂ ਨੂੰ ਫੈਨਜ਼ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ।



ਹੁਣ ਕੌਰ ਬੀ ਵੱਲੋਂ ਆਪਣੇ ਬਲੈਕ ਸੂਟ ਵਿੱਚ ਕਈ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।



ਇਨ੍ਹਾਂ ਤਸਵੀਰਾਂ ਵਿੱਚ ਕੌਰ ਬੀ ਆਪਣੀਆਂ ਅਦਾਵਾਂ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੇ ਹੋਏ ਵਿਖਾਈ ਦੇ ਰਹੀ ਹੈ।



ਪੰਜਾਬੀ ਗਾਇਕਾ ਕੌਰ ਬੀ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਹਾਰਟ ਇਮੋਜ਼ੀ ਬਣਾਇਆ ਹੈ।



ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ।



ਇੱਕ ਯੂਜ਼ਰ ਨੇ ਕਮੈਂਟ ਕਰਦਿਆਂ ਲਿਖਿਆ, ਸੋਹਣੀ ਜਹੀ ਜੱਟੀ ਸਾਡੀ, ਨਜ਼ਰ ਨਾ ਲੱਗੇ ਕਿਸੇ ਦੀ... ਇਸ ਤੋਂ ਇਲਾਵਾ ਪ੍ਰਸ਼ੰਸਕ ਹਾਰਟ ਇਮੋਜ਼ੀ ਸ਼ੇਅਰ ਕਰ ਰਹੇ ਹਨ।



ਵਰਕਫਰੰਟ ਦੀ ਗੱਲ ਕਰਿਏ ਤਾਂ ਕੌਰ ਬੀ ਨੂੰ ਕਈ ਸਟੇਜ ਸ਼ੋਅ ਵਿੱਚ ਵੇਖਿਆ ਜਾਂਦਾ ਹੈ।



ਇਸ ਤੋਂ ਇਲਾਵਾ ਗਾਇਕਾ ਦਾ ਹਾਲ ਹੀ ਵਿੱਚ ਗੀਤ ਜਸਟ ਅਸ ਰਿਲੀਜ਼ ਹੋਇਆ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।



Thanks for Reading. UP NEXT

Anant-Radhika Pre-wedding: ਰਿਹਾਨਾ ਤੋਂ ਬਾਅਦ ਦਿਲਜੀਤ ਦੋਸਾਂਝ ਦਾ ਜਲਵਾ

View next story