Shehnaaz Gill: ਬਿੱਗ ਬੌਸ ਤੋਂ ਪ੍ਰਸਿੱਧੀ ਹਾਸਲ ਕਰਨ ਵਾਲੀ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਬਾਲੀਵੁੱਡ 'ਤੇ ਵੀ ਦਬਦਬਾ ਬਣਾ ਰਹੀ ਹੈ। ਇਸ ਦੌਰਾਨ ਅਦਾਕਾਰਾ ਦਾ ਬੋਲਡ ਲੁੱਕ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਦਰਅਸਲ, ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਨੇ ਆਪਣੇ ਬੋਲਡ ਲੁੱਕ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਵੇਖ ਤੁਸੀ ਵੀ ਆਪਣੀਆਂ ਨਜ਼ਰਾਂ ਨਹੀਂ ਹਟਾ ਸਕੋਗੇ। ਹਾਲਾਂਕਿ ਜਿੱਥੇ ਕੁਝ ਪ੍ਰਸ਼ੰਸਕ ਸ਼ਹਿਨਾਜ਼ ਦੀ ਇਸ ਲੁੱਕ ਨੂੰ ਪਸੰਦ ਕਰ ਰਹੇ ਹਨ, ਉੱਥੇ ਹੀ ਕਈ ਬੁਰੀ ਤਰ੍ਹਾਂ ਟ੍ਰੋਲ ਵੀ ਕਰ ਰਹੇ ਹਨ। ਇਨ੍ਹਾਂ ਤਸਵੀਰਾਂ 'ਚ ਫੋਟੋਸ਼ੂਟ ਕਰਦੇ ਸਮੇਂ ਸ਼ਹਿਨਾਜ਼ ਨੇ ਬਲੈਕ ਲੈਦਰ ਦਾ ਕੋਟ ਪਾਇਆ ਹੋਇਆ ਹੈ, ਜਿਸ 'ਚ ਉਹ ਕਾਫੀ ਬੋਲਡ ਅੰਦਾਜ਼ 'ਚ ਨਜ਼ਰ ਆ ਰਹੀ ਹੈ। ਫੋਟੋਸ਼ੂਟ ਦੌਰਾਨ ਸ਼ਹਿਨਾਜ਼ ਬਿਨਾਂ ਕਿਸੇ ਝਿਜਕ ਦੇ ਬੋਲਡ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਹ ਤਸਵੀਰਾਂ ਇੰਟਰਨੈੱਟ 'ਤੇ ਕਾਫੀ ਚਰਚਾ 'ਚ ਹਨ। ਇਨ੍ਹਾਂ ਸਾਰੀਆਂ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਦੀ ਹੌਟਨੈੱਸ ਦੇਖ ਕੇ ਪ੍ਰਸ਼ੰਸਕ ਵੀ ਦੰਗ ਰਹਿ ਗਏ ਹਨ। ਲੋਕਾਂ ਲਗਾਤਾਰ ਕਮੈਂਟਸ ਦੀ ਬਰਸਾਤ ਕਰ ਰਹੇ ਹਨ। ਬਹੁਤ ਸਾਰੇ ਪ੍ਰਸ਼ੰਸਕਾਂ ਨੇ ਸ਼ਹਿਨਾਜ਼ ਗਿੱਲ ਨੂੰ ਅਜਿਹੇ ਬੋਲਡ ਅਤੇ ਛੋਟੇ ਕੱਪੜੇ ਨਾ ਪਾਉਣ ਦੀ ਬੇਨਤੀ ਕੀਤੀ ਹੈ। ਇੱਕ ਯੂਜ਼ਰ ਨੇ ਲਿਖਿਆ, 'ਤੁਸੀਂ ਪਹਿਲਾਂ ਹੀ ਚੰਗੇ ਲੱਗਦੇ ਸੀ।' ਸ਼ਹਿਨਾਜ਼ ਗਿੱਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਨਾਲ ਕੀਤੀ, ਜੋ ਬਾਅਦ 'ਚ ਫਲਾਪ ਸਾਬਤ ਹੋਈ। ਫਿਲਹਾਲ ਪੰਜਾਬ ਦੀ ਕੈਟਰੀਨਾ ਕੈਫ ਹੋਰ ਵੀ ਕਈ ਬਾਲੀਵੁੱਡ ਫਿਲਮਾਂ ਵਿੱਚ ਆਪਣਾ ਜਲਵਾ ਦਿਖਾਉਂਦੇ ਹੋਏ ਨਜ਼ਰ ਆਏਗੀ।