Afsana Khan Wishes husband saajz Birthday: ਪੰਜਾਬੀ ਗਾਇਕਾ ਅਫਸਾਨਾ ਖਾਨ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਦੇ ਦਿਲਾਂ ਉੱਪਰ ਵੱਖਰੀ ਛਾਪ ਛੱਡੀ ਹੈ। ਪੰਜਾਬੀ ਦੇ ਨਾਲ-ਨਾਲ ਅਫਸਾਨਾ ਖਾਨ ਨੇ ਕਈ ਹਿੰਦੀ ਗੀਤਾਂ ਨੂੰ ਵੀ ਆਪਣੀ ਆਵਾਜ਼ ਦਿੱਤੀ ਹੈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ। ਦੱਸ ਦੇਈਏ ਕਿ ਅੱਜ ਅਫਸਾਨਾ ਖਾਨ ਆਪਣੇ ਪਤੀ ਸਾਜ਼ ਦਾ ਜਨਮਦਿਨ ਸੈਲਿਬ੍ਰੈਟ ਕਰ ਰਹੀ ਹੈ। ਇਸ ਮੌਕੇ ਗਾਇਕਾ ਨੇ ਆਪਣੇ ਪਤੀ ਨੂੰ ਦਿਲਚਸਪ ਤਰੀਕੇ ਨਾਲ ਵਧਾਈਆਂ ਦਿੱਤੀਆਂ ਹਨ। ਦਰਅਸਲ, ਅਫਸਾਨਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਕੁਝ ਰੋਮਾਂਟਿਕ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਨੂੰ ਸ਼ੇਅਰ ਕਰ ਗਾਇਕਾ ਨੇ ਖਾਸ ਕੈਪਸ਼ਨ ਲਿਖੀ ਹੈ। ਅਫਸਾਨਾ ਨੇ ਪਤੀ ਸਾਜ਼ ਨਾਲ ਤਸਵੀਰਾਂ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, Happy birthday my Hubby @saajzofficial ❤️🧿 ਇਸ ਦੁਨੀਆਂ ਵਿੱਚ ਤੁਹਾਡੇ ਤੋਂ ਜ਼ਿਆਦਾ ਮੁੱਲ ਦੀ ਕੋਈ ਚੀਜ਼ ਨਹੀਂ ਹੈ, ਜਨਮਦਿਨ ਮੁਬਾਰਕ, ਪਤੀ। ਗਾਇਕਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਲਗਾਤਾਰ ਕਮੈਂਟ ਕਰ ਜਨਮਦਿਨ ਦੀ ਵਧਾਈ ਦਿੱਤੀ ਜਾ ਰਹੀ ਹੈ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਅਫਸਾਨਾ ਜੀ ਜੋੜੀ ਹਮੇਸ਼ਾ ਸਲਾਮਤ ਰਹੇ...ਵਾਹਿਗੁਰੂ ਤੁਹਾਨੂੰ ਹਮੇਸ਼ਾ ਖੁਸ਼ ਰੱਖੇ ਲਵ ਯੂ ਬੋਹਤ ਸਾਰਾ ❤️🙌 ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ...