Sonam Bajwa: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਏ ਦਿਨ ਸੋਸ਼ਲ ਮੀਡੀਆ ਉੱਪਰ ਛਾਈ ਰਹਿੰਦੀ ਹੈ। ਉਸਦਾ ਇਹ ਖੂਬਸੂਰਤ ਅੰਦਾਜ਼ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦਾ ਹੈ। ਸੋਨਮ ਆਪਣੀਆਂ ਫਿਲਮਾਂ ਵਿੱਚ ਅਦਾਕਾਰੀ ਲਈ ਹੀ ਨਹੀਂ ਬਲਕਿ ਖੂਬਸੂਰਤ ਹੌਟ ਅੰਦਾਜ਼ ਲਈ ਵੀ ਜਾਣੀ ਜਾਂਦੀ ਹੈ। ਉਸਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਉੱਪਰ ਛਾਈਆਂ ਰਹਿੰਦੀਆਂ ਹਨ। ਇਸ ਵਿਚਾਲੇ ਅਦਾਕਾਰਾ ਨੇ ਆਪਣੀ ਬੇਹੱਦ ਖਾਸ ਅਤੇ ਸਧਾਰਨ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਨ੍ਹਾਂ ਤਸਵੀਰਾਂ ਵਿੱਚ ਸੋਨਮ ਬਾਜਵਾ ਕੁੜਤੇ ਦੇ ਨਾਲ ਡੇਨਿੰਮ ਜੀਨ ਪਹਿਨੇ ਹੋਈ ਵਿਖਾਈ ਦੇ ਰਹੀ ਹੈ। ਖਾਸ ਗੱਲ ਇਹ ਹੈ ਕਿ ਸੋਨਮ ਦੀਆਂ ਇਹ ਤਸਵੀਰਾਂ ਵੇਖ ਹੀ ਪ੍ਰਸ਼ੰਸਕ ਆਪਣਾ ਦਿਲ ਹਾਰ ਬੈਠੇ ਹਨ। ਉਸਦੀ ਸਾਦਗੀ ਨੂੰ ਹਰ ਕੋਈ ਪਸੰਦ ਕਰ ਰਿਹਾ ਹੈ। ਸੋਨਮ ਉਨ੍ਹਾਂ ਪੰਜਾਬੀ ਅਭਿਨੇਤਰੀਆਂ ਵਿੱਚੋਂ ਇੱਕ ਹੈ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦੀ ਹੈ। ਵਰਕਫਰੰਟ ਦੀ ਗੱਲ ਕਰਿਏ ਤਾਂ ਸੋਨਮ ਬਾਜਵਾ ਫਿਲਮ ਰੰਨਾ 'ਚ ਧੰਨਾ, ਕੁੜੀ ਹਰਿਆਣੇ ਵੱਲ ਦੀ, ਇਸ ਤੋਂ ਇਲਾਵਾ ਉਨ੍ਹਾਂ ਦੀ ਫਿਲਮ ਨਿੱਕਾ ਜੈਲਦਾਰ 4 ਦਾ ਐਲਾਨ ਵੀ ਹੋ ਚੁੱਕਿਆ ਹੈ। ਇਸ ਫਿਲਮ ਵਿੱਚ ਇੱਕ ਵਾਰ ਫਿਰ ਤੋਂ ਸੋਨਮ ਅਦਾਕਾਰ ਅਤੇ ਗਾਇਕ ਐਮੀ ਵਿਰਕ ਨਾਲ ਰੋਮਾਂਸ ਕਰਦੇ ਹੋਏ ਨਜ਼ਰ ਆਏਗੀ।