Punjabi Singer Death: ਪੰਜਾਬੀ ਸੰਗੀਤ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਦਲਵੀਰ ਸ਼ੌਂਕੀ (Dalvir shonki) ਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ।
ABP Sanjha

ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਏਗੀ ਕਿ ਪੰਜਾਬੀ ਕਲਾਕਾਰ ਦੀ ਮੌਤ ਇੱਕ ਸੜਕ ਹਾਦਸੇ ‘ਚ ਹੋਈ।

ਖ਼ਬਰਾਂ ਮੁਤਾਬਕ ਗਾਇਕ ਉਸ ਵੇਲੇ ਹਾਦਸੇ ਦਾ ਸ਼ਿਕਾਰ ਹੋਇਆ ਜਦੋਂ ਉਸ ਦੀ ਕਾਰ ਕਰਤਾਰਪੁਰ ਦੇ ਨਜ਼ਦੀਕ ਬੇਕਾਬੂ ਹੋ ਗਈ ਅਤੇ ਇੱਕ ਰੁੱਖ ਦੇ ਨਾਲ ਜਾ ਟਕਰਾਈ। ਇਸ ਤੋਂ ਬਾਅਦ ਗਾਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਖਬਰਾਂ ਮੁਤਾਬਕ ਉਹ ਬੀਤੀ ਸਵੇਰ ਕਰੀਬ ਛੇ ਵਜੇ ਭੁਲੱਥ ਦੇ ਨਜ਼ਦੀਕ ਪ੍ਰੋਗਰਾਮ ਤੋਂ ਬਾਅਦ ਆਪਣੀ ਕਾਰ ‘ਚ ਆਪਣੇ ਪਿੰਡ ਜਾ ਰਹੇ ਸਨ ਕਿ ਰਸਤੇ ‘ਚ ਹੀ ਹਾਦਸੇ ਦਾ ਸ਼ਿਕਾਰ ਹੋ ਗਏ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖਚੇ ਉੱਡ ਗਏ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਦੇ ਲਈ ਸਿਵਲ ਹਸਪਤਾਲ ਭੇਜਿਆ।

ABP Sanjha

ਹਾਦਸੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿੱਚੋਂ ਗੁਜ਼ਰ ਰਹੇ ਹਨ। ਉਨ੍ਹਾਂ ਦੇ ਦੇਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ABP Sanjha

ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਲੋਕ ਗਾਇਕ ਦੇ ਤੌਰ ‘ਤੇ ਆਪਣੀ ਪਛਾਣ ਬਣਾਈ ਸੀ ਅਤੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਸਨ।

ABP Sanjha

ਕਿਸਾਨ ਅੰਦੋਲਨ ਦੇ ਦੌਰਾਨ ਵੀ ਉਨ੍ਹਾਂ ਨੇ ਗੀਤ ਰਿਲੀਜ਼ ਕੀਤੇ ਸਨ। ਉਨ੍ਹਾਂ ਦੇ ਗੀਤਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ।

ABP Sanjha

ਪੰਜਾਬੀ ਕਲਾਕਾਰ ਦੀ ਮੌਤ ਨਾ ਸਿਰਫ ਉਨ੍ਹਾਂ ਦੇ ਪਰਿਵਾਰ ਸਗੋਂ ਸੰਗੀਤ ਜਗਤ ਨੂੰ ਵੀ ਬਹੁਤ ਵੱਡਾ ਘਾਟਾ ਹੈ।