Punjabi Singer Rajvir Jawanda Health Update: ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਲ ਹੀ ਵਿੱਚ ਇੱਕ ਸੜਕ ਹਾਦਸੇ ਦੌਰਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ।

Published by: ABP Sanjha

ਇਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Published by: ABP Sanjha

ਉਨ੍ਹਾਂ ਨੂੰ ਕਈ ਅੰਦਰੂਨੀ ਸੱਟਾਂ ਲੱਗੀਆਂ ਇਸ ਦੌਰਾਨ, ਰਾਜਵੀਰ ਦੀ ਸਿਹਤ ਬਾਰੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ।

Published by: ABP Sanjha

ਦੱਸ ਦੇਈਏ ਕਿ ਫੋਰਟਿਸ ਹਸਪਤਾਲ, ਮੋਹਾਲੀ ਨੇ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਇੱਕ ਮੈਡੀਕਲ ਬੁਲੇਟਿਨ ਜਾਰੀ ਕੀਤਾ ਹੈ।

Published by: ABP Sanjha

ਮੈਡੀਕਲ ਬੁਲੇਟਿਨ ਦੇ ਅਨੁਸਾਰ, ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਵੈਂਟੀਲੇਟਰ ਸਪੋਰਟ 'ਤੇ ਹਨ।

Published by: ABP Sanjha

ਫੋਰਟਿਸ ਹਸਪਤਾਲ, ਮੋਹਾਲੀ ਵਿਖੇ ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਸਪੈਸ਼ਲਿਸਟ ਟੀਮ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

Published by: ABP Sanjha

ਹਸਪਤਾਲ ਨੇ ਕਿਹਾ ਹੈ ਕਿ ਰਾਜਵੀਰ ਦੀ ਸਿਹਤ 'ਤੇ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਡਾਕਟਰਾਂ ਦੀ ਇੱਕ ਟੀਮ ਲਗਾਤਾਰ ਉਨ੍ਹਾਂ ਦੀ ਹਾਲਤ ਦੀ ਨਿਗਰਾਨੀ ਕਰ ਰਹੀ ਹੈ ਅਤੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਲਈ ਤਿਆਰ ਹੈ।

Published by: ABP Sanjha

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਰਾਜਵੀਰ ਜਵੰਦਾ ਦੀ ਹਾਲਤ ਬਾਰੇ ਜਾਣਨ ਲਈ ਫੋਰਟਿਸ ਹਸਪਤਾਲ ਦਾ ਦੌਰਾ ਕੀਤਾ। ਰਾਜਵੀਰ ਦੀ ਸਿਹਤਯਾਬੀ ਲਈ ਪ੍ਰਾਰਥਨਾਵਾਂ ਕੀਤੀਆਂ ਜਾ ਰਹੀਆਂ ਹਨ।

Published by: ABP Sanjha

ਉਨ੍ਹਾਂ ਦੀ ਸਿਹਤਯਾਬੀ ਲਈ ਪ੍ਰਸ਼ੰਸਕ ਅਤੇ ਪੰਜਾਬੀ ਕਲਾਕਾਰ ਲਗਾਤਾਰ ਅਰਦਾਸਾਂ ਕਰ ਰਹੇ ਹਨ।

Published by: ABP Sanjha