ਮਣੀ ਰਤਨਮ ਦੁਆਰਾ ਨਿਰਦੇਸ਼ਤ ਫਿਲਮ ਪੋਨੀਯਿਨ ਸੇਲਵਨ I ਸ਼ੁੱਕਰਵਾਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ

ਇਸ ਫਿਲਮ 'ਚ ਐਸ਼ਵਰਿਆ ਰਾਏ ਬੱਚਨ, ਵਿਕਰਮ, ਤ੍ਰਿਸ਼ਾ ਕ੍ਰਿਸ਼ਨਨ ਅਤੇ ਸ਼ੋਭਿਤਾ ਧੂਲੀਆ ਮੁੱਖ ਭੂਮਿਕਾਵਾਂ 'ਚ ਨਜ਼ਰ ਆ ਰਹੇ ਹਨ।

ਫਿਲਮ ਨੂੰ ਸਕਾਰਾਤਮਕ ਸਮੀਖਿਆਵਾਂ ਮਿਲੀਆਂ ਹਨ ਅਤੇ ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ।

ਇਸ ਫਿਲਮ ਨੇ ਨਾ ਸਿਰਫ ਦੱਖਣ 'ਚ ਸਗੋਂ ਪੂਰੀ ਦੁਨੀਆ 'ਚ ਹੰਗਾਮਾ ਮਚਾ ਦਿੱਤਾ ਹੈ। ਫਿਲਮ ਦੇ ਨਿਰਮਾਤਾਵਾਂ ਵੱਲੋਂ ਇਸ ਦੀ ਕਮਾਈ ਦੇ ਜੋ ਅੰਕੜੇ ਜਾਰੀ ਕੀਤੇ ਗਏ ਹਨ, ਉਹ ਹੈਰਾਨ ਕਰਨ ਵਾਲੇ ਹਨ

ਮੇਕਰਸ ਮੁਤਾਬਕ ਫਿਲਮ ਨੇ ਦੁਨੀਆ ਭਰ 'ਚ ਪਹਿਲੇ ਦਿਨ ਸਾਰੀਆਂ ਭਾਸ਼ਾਵਾਂ 'ਚ 80 ਕਰੋੜ ਰੁਪਏ ਤੋਂ ਜ਼ਿਆਦਾ ਦਾ ਕਾਰੋਬਾਰ ਕੀਤਾ ਹੈ।

ਤਾਮਿਲ ਸਿਨੇਮਾ ਦੇ ਇਤਿਹਾਸ ਵਿੱਚ ਇਹ ਸਭ ਤੋਂ ਵੱਡੀ ਓਪਨਿੰਗ ਹੈ।

ਟਰੇਡ ਐਨਾਲਿਸਟ ਮਨੋਬਾਲਾ ਵਿਜੇਬਲਨ ਦੇ ਮੁਤਾਬਕ, ਪੋਨੀਯਿਨ ਸੇਲਵਨ 1 ਨੇ ਤਾਮਿਲਨਾਡੂ 'ਚ ਪਹਿਲੇ ਦਿਨ 25.86 ਕਰੋੜ ਦਾ ਕਾਰੋਬਾਰ ਕੀਤਾ ਹੈ

PS1 ਓਪਨਿੰਗ ਡੇ 'ਤੇ 25.86 ਕਰੋੜ ਦਾ ਕਾਰੋਬਾਰ ਕਰਕੇ ਸਾਲ ਦਾ ਤੀਜਾ ਸਭ ਤੋਂ ਵੱਡਾ ਓਪਨਰ ਬਣ ਗਿਆ ਹੈ।

ਦੱਸ ਦੇਈਏ ਕਿ ਐਸ਼ਵਰਿਆ ਰਾਏ ਲੰਬੇ ਸਮੇਂ ਬਾਅਦ PS 1 ਤੋਂ ਵੱਡੇ ਪਰਦੇ 'ਤੇ ਵਾਪਸੀ ਕੀਤੀ ਹੈ

ਉਹ ਆਖਰੀ ਵਾਰ ਅਨਿਲ ਕਪੂਰ ਅਤੇ ਰਾਜਕੁਮਾਰ ਰਾਓ ਨਾਲ ਫਿਲਮ ਫੰਨੇ ਖਾਨ ਵਿੱਚ ਨਜ਼ਰ ਆਈ ਸੀ। ਫਿਲਮ ਨੇ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕੀਤਾ ਸੀ।