ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਹ ਸ਼ਖਸੀਅਤ ਹਨ, ਜਿਨ੍ਹਾਂ ਨੇ ਗੈਰ ਸਿਆਸੀ ਬੈਕਗਰਾਊਂਡ ਹੁੰਦਿਆਂ ਵੀ ਜ਼ਬਰਦਸਤ ਸਫਲਤਾ ਹਾਸਲ ਕੀਤੀ। ਉਹ ਕਾਮੇਡੀ ਕਿੰਗ ਰਹੇ ਹਨ ਅਤੇ ਹੁਣ ਮੁੱਖ ਮੰਤਰੀ ਬਣ ਕੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਨ। ਇਸ ਦੇ ਨਾਲ ਨਾਲ ਮੁੱਖ ਮੰਤਰੀ ਮਾਨ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਖੂਬ ਸੁਰਖੀਆਂ ਬਟੋਰਦੇ ਹਨ। ਸੀਐਮ ਮਾਨ ਅੱਜ ਯਾਨਿ 28 ਨਵੰਬਰ ਨੂੰ ਆਪਣੀ ਪਤਨੀ ਡਾ ਗੁਰਪ੍ਰੀਤ ਕੌਰ ਦਾ 34ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ 'ਤੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਤਨੀ ਨਾਲ ਰੋਮਾਂਟਿਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਇਹ ਜੋੜਾ ਇਕੱਠੇ ਨਜ਼ਰ ਆ ਰਿਹਾ ਹੈ। ਇਸ ਫੋਟੋ ਨੂੰ ਸ਼ੇਅਰ ਕਰਦਿਆਂ ਸੀਐਮ ਮਾਨ ਨੇ ਰੋਮਾਂਟਿਕ ਕੈਪਸ਼ਨ ਵੀ ਲਿਖੀ। ਉਨ੍ਹਾਂ ਨੇ ਕਿਹਾ, 'ਮੇਰੀ ਹਮਸਫਰ ਡਾ. ਗੁਰਪ੍ਰੀਤ ਕੌਰ ਨੂੰ ਜਨਮਦਿਨ ਦੀਆਂ ਬਹੁਤ ਬਹੁਤ ਵਧਾਈਆਂ.....ਤੰਦਰੁਸਤੀ ਤੇ ਖੁਸ਼ੀਆਂ ਦੀ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ।' ਕਾਬਿਲੇਗ਼ੌਰ ਹੈ ਕਿ ਸੀਐਮ ਭਗਵੰਤ ਮਾਨ ਨੇ ਪਿਛਲੇ ਸਾਲ ਅਕਤੂਬਰ ਮਹੀਨੇ 'ਚ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਸੀ। ਉਨ੍ਹਾਂ ਦਾ ਇਹ ਵਿਆਹ ਖੂਬ ਚਰਚਾ ਦਾ ਵਿਸ਼ਾ ਬਣਿਆ ਸੀ। ਉਹ ਅਕਸਰ ਹੀ ਸੋਸ਼ਲ ਮੀਡੀਆ 'ਤੇ ਆਪਣੀ ਪਤਨੀ ਦੇ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋ ਜਾਂਦੀਆਂ ਹਨ। ਇਸ ਤੋਂ ਇਲਾਵਾ ਸੀਐਮ ਦੇ ਪ੍ਰੋਫੈਸ਼ਨਲ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣਾ ਕਰੀਅਰ ਕਾਮੇਡੀਅਨ ਦੇ ਰੂਪ 'ਚ ਸ਼ੁਰੂ ਕੀਤਾ ਸੀ।