ਪੰਜਾਬ ਵਿਧਾਨ ਸਭਾ ਚੋਣਾਂ 2022 ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਪੰਜਾਬ 'ਚ ਵੋਟਿੰਗ ਕਰਵਾਉਣ ਦੀ ਪੂਰੀ ਤਿਆਰੀ ਹੋ ਚੁੱਕੀ ਹੈ ਕੇਂਦਰੀ ਸੁਰੱਖਿਆ ਬਲਾਂ ਦੀ ਨਿਗਰਾਨੀ 'ਚ ਹੋਏਗੀ ਪੋਲਿੰਗ ਅੰਮ੍ਰਿਤਸਰ ਜ਼ਿਲ੍ਹੇ 'ਚ ਪੋਲਿੰਗ ਬੂਥ ਦੁਲਹਨ ਵਾਂਗ ਸਜਾਏ ਗਏ ਰਿਟਰਨਿੰਗ ਅਧਿਕਾਰੀਆਂ ਵੱਲੋਂ ਆਮ ਜਨਤਾ ਨੂੰ ਆਕਰਸ਼ਿਤ ਕਰਨ ਲਈ ਮਾਡਲ ਪੋਲਿੰਗ ਬੂਥ ਤਿਆਰ ਕੀਤੇ ਗਏ ਪੰਜਾਬ ਦੇ ਕੁੱਲ 117 ਹਲਕਿਆਂ ਵਿੱਚ ਦੇ ਚੋਣ ਨਤੀਜੇ 10 ਮਾਰਚ ਨੂੰ ਆਉਣਗੇ। 16ਵੀਂ ਪੰਜਾਬ ਵਿਧਾਨ ਸਭਾ ਲਈ ਸਾਰੀਆਂ ਸੀਟਾਂ ਉੱਤੇ ਇੱਕੋ ਗੇੜ ਵਿਚ ਵੋਟਿੰਗ ਹੋਵੇਗੀ। ਕਾਂਗਰਸ, ਅਕਾਲੀ -ਬਸਪਾ ਗਠਜੋੜ, ਆਮ ਆਦਮੀ ਪਾਰਟੀ ਵੱਲੋਂ ਇਹ ਚੋਣਾਂ ਲੜੀਆਂ ਜਾ ਰਹੀਆਂ ਹਨ। BJP ,ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਕਰਕੇ ਚੋਣਾਂ ਲੜ ਰਹੀ ਹੈ। ਕਿਸਾਨ ਜਥੇਬੰਦੀਆਂ ਵਿਚੋਂ 22 ਜਥੇਬੰਦੀਆਂ ਸੰਯੁਕਤ ਸਮਾਜ ਮੋਰਚਾ ਦੇ ਨਾਂ ਹੇਠ ਚੋਣਾਂ ਲੜ ਰਹੀਆਂ ਹਨ।