ਪੰਜਾਬ ਵਿਧਾਨ ਸਭਾ ਚੋਣਾਂ 'ਚ AAP ਨੇ ਸਾਰੀਆਂ ਪਾਰਟੀਆਂ ਨੂੰ ਹਰਾ ਕੇ ਧਮਾਕੇਦਾਰ ਜਿੱਤ ਦਰਜ ਕੀਤੀ ਹੈ। ਪਿਛਲੀ ਵਾਰ ਦੇ ਮੁਕਾਬਲੇ ਇਸ ਵਾਰ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪੰਜਾਬ 'ਚ ਕੁੱਲ 117 ਸੀਟਾਂ 'ਚੋਂ AAP ਨੇ 92 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਆਓ ਜਾਣਦੇ ਹਾਂ ਇਸ ਚੋਣ ਵਿੱਚ ਕਿਸ ਪਾਰਟੀ ਨੂੰ ਕਿੰਨੀਆਂ ਸੀਟਾਂ ਮਿਲੀਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਤੋਂ ਇਲਾਵਾ ਕਾਂਗਰਸ ਨੂੰ 18 ਸੀਟਾਂ ਮਿਲੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨੂੰ ਤਿੰਨ, ਭਾਜਪਾ ਅਤੇ ਬਸਪਾ ਨੂੰ ਇੱਕ-ਇੱਕ ਸੀਟ ਮਿਲੀ ਹੈ। ਇਸ ਦੇ ਨਾਲ ਹੀ ਇੱਕ ਸੀਟ ਆਜ਼ਾਦ ਉਮੀਦਵਾਰਾਂ ਦੇ ਖਾਤੇ ਵਿੱਚ ਵੀ ਆ ਗਈ ਹੈ। ਪੰਜਾਬ 'ਚ ਤਿੰਨ ਸਾਬਕਾ ਮੁੱਖ ਮੰਤਰੀ ਬਾਦਲ, ਅਮਰਿੰਦਰ ਅਤੇ ਰਾਜਿੰਦਰ ਭੱਠਲ ਹਾਰ ਗਏ ਹਨ। ਪੰਜਾਬ ਦੇ CM ਚੰਨੀ ਭਦੌੜ ਅਤੇ ਚਮਕੌਰ ਸਾਹਿਬ ਦੋਵਾਂ ਸੀਟਾਂ ਤੋਂ ਚੋਣ ਹਾਰ ਗਏ ਹਨ। ਸੁਖਬੀਰ ਸਿੰਘ ਬਾਦਲ ਆਮ ਆਦਮੀ ਪਾਰਟੀ ਦੇ ਵਿਰੋਧੀ ਤੋਂ ਚੋਣ ਹਾਰ ਗਏ।