ਕਿਸਾਨਾਂ ਵੱਲੋਂ ਚਲਾਏ ਗਏ ਅੰਦੋਲਨ ਦੌਰਾਨ ਪੰਜਾਬ ਵਿਚ ਖ਼ਤਰੇ ਘੰਟੀ ਦੀ ਖੜਕ ਗਈ ਹੈ।



ਇਹ ਘੰਟੀ ਪੈਟਰੋਲ-ਡੀਜ਼ਲ ਦੀ ਕਿੱਲਤ ਨੂੰ ਲੈ ਕੇ ਖੜਕੀ ਹੈ।



ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਨੂੰ ਲੈ ਕੇ ਜਿੱਥੇ ਪੰਜਾਬ ਦੀਆਂ ਸਾਰੀਆਂ ਸਰਹੱਦਾਂ ਬੰਦ ਕਰ ਦਿੱਤੀਆਂ ਗਈਆਂ ਹਨ,



ਉਥੇ ਹੀ ਹੁਣ ਸੜਕਾਂ ’ਤੇ ਚੱਲ ਰਹੇ ਇਸ ਅੰਦੋਲਨ ਕਾਰਣ ਪੰਜਾਬ ਵਿਚ ਪੈਟਰੋਲ-ਡੀਜ਼ਲ ਅਤੇ ਗੈਸ ਦੀ ਕਿੱਲਤ ਆ ਗਈ ਹੈ।



ਸੂਤਰਾਂ ਮੁਤਾਬਕ ਕੱਲ੍ਹ ਦੇ ਮੁਕਾਬਲੇ ਅੱਜ ਲਗਭਗ ਡੀਜ਼ਲ 50 ਫੀਸਦ ਅਤੇ ਗੈਸ 20 ਫੀਸਦ ਤੱਕ ਪਹੁੰਚ ਗਈ ਹੈ।



ਜੇਕਰ ਆਉਣ ਵਾਲੇ ਦਿਨਾਂ ਵਿਚ ਕਿਸਾਨ ਅੰਦੋਲਨ ਇਸੇ ਤਰ੍ਹਾਂ ਚੱਲਦਾ ਹੈ



ਤਾਂ ਲੋਕਾਂ ਨੂੰ ਪੈਟਰੋਲ-ਡੀਜ਼ਲ ਅਤੇ ਗੈਸ ਹਾਸਲ ਕਰਨ ਵਿਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।



ਦੂਜੇ ਪਾਸੇ ਸੜਕਾਂ ’ਤੇ ਚੱਲ ਰਹੇ ਅੰਦੋਲਨ ਕਾਰਣ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਤ ਹੋਈ ਹੈ



। ਜਿਸ ਦੇ ਚੱਲਦੇ ਡੀਜ਼ਲ ਅਤੇ ਗੈਸ ਦੀ ਕਿੱਲਤ ਵੱਧ ਗਈ ਹੈ।



ਇਸ ਦੇ ਚਲਦਿਆਂ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।