ਸ਼ਹਿਨਾਜ਼ ਗਿੱਲ ਕਿਸੇ ਪਛਾਣ ਦੀ ਮੋਹਤਾਜ ਨਹੀਂ। ਉਸਨੇ ਪਾਲੀਵੁੱਡ ਤੋਂ ਬਾਅਦ ਬਾਲੀਵੁੱਡ ਵਿੱਚ ਪੈਰ ਜਮਾਏ ਹਨ।

ਹਾਲ ਹੀ ਵਿੱਚ ਅਦਾਕਾਰਾ ਨੇ ਮੁੰਬਈ ਵਿੱਚ ਆਪਣਾ ਨਵਾਂ ਘਰ ਖਰੀਦਿਆ ਹੈ। ਜਿਸ ਤੇ ਉਸ ਨੂੰ ਵਧਾਈਆਂ ਮਿਲ ਰਹੀਆਂ ਹਨ।

ਸਲਮਾਨ ਖਾਨ ਦੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੇ ਰਿਲੀਜ਼ ਹੋਣ ਤੋਂ ਬਾਅਦ ਅਦਾਕਾਰਾ ਨੇ ਸਭ ਤੋਂ ਪਹਿਲਾਂ ਇਹ ਕੰਮ ਕੀਤਾ ਹੈ।

ਜੀ ਹਾਂ, ਉਸ ਨੇ ਘਰ ਖਰੀਦਣ ਲਈ ਪੈਸਾ ਲਗਾਇਆ ਹੈ। ਸ਼ਹਿਨਾਜ਼ ਦੀ ਇਸ ਖੁਸ਼ੀ ਵਿੱਚ ਪ੍ਰਸ਼ੰਸਕ ਵੀ ਸ਼ਾਮਲ ਹੋ ਰਹੇ ਹਨ।

ਇੰਨਾ ਹੀ ਨਹੀਂ ਸ਼ਹਿਨਾਜ਼ ਨੂੰ ਲੰਡਨ 'ਚ ਬੈਠੇ ਪ੍ਰਸ਼ੰਸਕਾਂ ਤੋਂ ਵੀ ਸ਼ੁਭਕਾਮਨਾਵਾਂ ਮਿਲ ਰਹੀਆਂ ਹਨ।

ਸ਼ਹਿਨਾਜ਼ ਨੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਰਾਹੀਂ ਉਨ੍ਹਾਂ ਆਪਣੇ ਨਵੇਂ ਘਰ ਖਰੀਦਣ ਬਾਰੇ ਦੱਸਿਆ।

ਸ਼ਹਿਨਾਜ਼ ਨੇ ਇੰਸਟਾ ਸਟੋਰੀ 'ਤੇ ਗ੍ਰੀਟਿੰਗ ਕਾਰਡਸ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਬਹੁਤ ਸਾਰੀਆਂ ਵਧਾਈਆਂ ਭੇਜੀਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਸਨਾ ਦੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ 21 ਅਪ੍ਰੈਲ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ।

ਸ਼ਹਿਨਾਜ਼ ਨੇ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਹੈ।

ਸ਼ਹਿਨਾਜ਼ ਨੇ ਇੱਕ ਇੰਟਰਵਿਊ 'ਚ ਦੱਸਿਆ ਕਿ ਉਨ੍ਹਾਂ ਨੇ ਇਸ ਫਿਲਮ 'ਚ ਸਲਮਾਨ ਖਾਨ ਤੋਂ ਬਹੁਤ ਕੁਝ ਸਿੱਖਿਆ ਹੈ।