ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼ ਹੋਣ ਤੋਂ ਬਾਅਦ ਹਾਲਾਤ ਆਮ ਵਾਂਗ ਹੋਣੇ ਸ਼ੁਰੂ ਹੋ ਗਏ ਹਨ।



ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ ਹੈ, ਜਦੋਂ ਕਿ ਰਾਤਾਂ ਠੰਢੀਆਂ ਹਨ ਅਤੇ ਘੱਟੋ-ਘੱਟ ਤਾਪਮਾਨ ਡਿੱਗ ਰਿਹਾ ਹੈ।



ਇਸ ਦੌਰਾਨ, ਹਿਮਾਚਲ ਵਿੱਚ ਮੌਸਮ ਅਤੇ ਆਫ਼ਤ ਪ੍ਰਬੰਧਨ ਨੇ ਹੁਣ ਕੁਝ ਖੇਤਰਾਂ ਵਿੱਚ ਬਰਫ਼ ਦੇ ਤੂਫ਼ਾਨ ਦਾ ਖਤਰਾ ਪ੍ਰਗਟਾਇਆ ਹੈ।



ਹੁਣ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।



ਸਵੇਰੇ ਕੁੱਝ ਖੁੱਲ੍ਹੇ ਇਲਾਕਿਆਂ ਵਿੱਚ ਹਲਕੀ ਧੁੰਦ ਦੇਖਣ ਨੂੰ ਮਿਲੀ।



ਇਸ ਦੇ ਨਾਲ ਹੀ ਸ਼ਹਿਰਾਂ ਵਿੱਚ ਦਿਨ ਅਤੇ ਰਾਤ ਵਿੱਚ ਅਸਮਾਨ ਪੂਰੀ ਤਰ੍ਹਾਂ ਸਾਫ਼ ਰਿਹਾ।



ਦਿਨ ਵਧਣ ਦੇ ਨਾਲ-ਨਾਲ ਚੰਗੀ ਧੁੱਪ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਉਣ ਵਾਲੇ 7 ਦਿਨਾਂ 'ਚ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ।



ਕਾਬਿਲੇਗੌਰ ਹੈ ਕਿ ਸ਼ੁੱਕਰਵਾਰ ਤੋਂ ਸੂਬੇ ’ਚ ਮੌਸਮ ਖ਼ੁਸ਼ਕ ਹੋਣ ਦੇ ਆਸਾਰ ਹਨ।



ਮੌਸਮ ਇੱਕ ਹਫ਼ਤੇ ਤੱਕ ਇਸੇ ਤਰ੍ਹਾਂ ਰਹੇਗਾ।



ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੱਪ ਦੇ ਨਾਲ-ਨਾਲ ਸੀਤ ਲਹਿਰ ਚੱਲੀ, ਜਿਸ ਨਾਲ ਧੁੱਪ ਵਿੱਚ ਵੀ ਠੰਢ ਮਹਿਸੂਸ ਹੁੰਦੀ ਰਹੀ। ਇਸ ਦਿਨ ਜ਼ਿਲ੍ਹਾ ਰੋਪੜ ਜ਼ਿਲ੍ਹਾ ਸਭ ਤੋਂ ਠੰਢਾ ਰਿਹਾ।