ਪੰਜਾਬ 'ਚ ਦਿਨ ਵੇਲੇ ਭਾਵੇਂ ਧੁੱਪ ਨਿਕਲ ਰਹੀ ਹੈ ਪਰ ਰਾਤ ਨੂੰ ਕਾਫੀ ਠੰਢ ਪੈ ਰਹੀ ਹੈ।



ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।



ਹਿਮਾਚਲ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਉੱਤਰਾਖੰਡ 'ਚ ਬਰਫਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।



ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ 'ਚ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਆਵੇਗੀ।



ਪਹਾੜਾਂ ਵਿੱਚ ਹੋਈ ਬਰਫ਼ਬਾਰੀ ਕਾਰਨ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਦਰਜ ਕੀਤਾ ਗਿਆ ਹੈ।



ਪਿਛਲੇ ਮਹੀਨੇ ਰਾਤ ਦਾ ਤਾਪਮਾਨ ਜੋ 8 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਸੀ,



ਹੁਣ 5 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਹੈ।



ਦਿਨ ਵੇਲੇ ਚੰਗੀ ਧੁੱਪ ਹੈ, ਪਰ ਰਾਤਾਂ ਠੰਢੀਆਂ ਹੋ ਰਹੀਆਂ ਹਨ।



ਸਮ ਵਿਭਾਗ ਅਨੁਸਾਰ ਹਿਮਾਚਲ ਵਿੱਚ 12 ਫਰਵਰੀ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।



ਪਰ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।