ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼ ਹੋਣ ਤੋਂ ਬਾਅਦ ਹਾਲਾਤ ਆਮ ਵਾਂਗ ਹੋਣੇ ਸ਼ੁਰੂ ਹੋ ਗਏ ਹਨ।



ਦਿਨੇ ਧੁੱਪ ਖਿੜ੍ਹਨ ਕਰਕੇ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ ਹੈ,



ਜਦੋਂਕਿ ਰਾਤਾਂ ਅਜੇ ਵੀ ਠੰਢੀਆਂ ਹਨ ਤੇ ਘੱਟੋ-ਘੱਟ ਤਾਪਮਾਨ ਵੀ ਕਾਫੀ ਹੇਠਾਂ ਹੈ।



ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।



ਅੱਜ ਸਵੇਰੇ ਕੁਝ ਇਲਾਕਿਆਂ ਵਿੱਚ ਹਲਕੀ ਧੁੰਦ ਦੇਖਣ ਨੂੰ ਮਿਲੀ ਪਰ ਇਸ ਦਾ ਆਵਾਜਾਈ ਉੱਪਰ ਕੋਈ ਜ਼ਿਆਦਾ ਅਸਰ ਵੇਖਣ ਨੂੰ ਨਹੀਂ ਮਿਲਿਆ।



ਇਸ ਦੇ ਨਾਲ ਹੀ ਦਿਨ ਤੇ ਰਾਤ ਵੇਲੇ ਅਸਮਾਨ ਪੂਰੀ ਤਰ੍ਹਾਂ ਸਾਫ਼ ਰਿਹਾ। ਅੱਜ ਵੀ ਚੰਗੀ ਧੁੱਪ ਖਿੜ੍ਹਨ ਦੀ ਉਮੀਦ ਹੈ।



ਇਸ ਦੇ ਨਾਲ ਹੀ ਆਉਣ ਵਾਲੇ 7 ਦਿਨਾਂ 'ਚ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ।



ਮੌਸਮ ਵਿਭਾਗ ਮੁਤਾਬਕ ਅੱਜ ਚੰਡੀਗੜ੍ਹ ਵਿੱਚ ਆਸਮਾਨ ਸਾਫ ਰਹੇਗਾ ਤੇ ਸਾਰਾ ਦਿਨ ਧੁੱਪ ਰਹੇਗੀ।



ਉਂਝ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 7 ਤੋਂ 20 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।



ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਵੀ ਅਸਮਾਨ ਸਾਫ ਰਹੇਗਾ ਤੇ ਸਾਰਾ ਦਿਨ ਧੁੱਪ ਰਹੇਗੀ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 4 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।