ਪੰਜਾਬ ‘ਚ ਭੂਚਾਲ ਆਉਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।



ਹਾਲਾਂਕਿ ਪੰਜਾਬ ਤੋਂ ਇਲਾਵਾ ਹਰਿਆਣਾ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।



ਮਿਲੀ ਜਾਣਕਾਰੀ ਦੇ ਮੁਤਾਬਕ ਭੂਚਾਲ ਦੀ ਤੀਬਰਤਾ 3.2 ਸੀ



ਅਤੇ ਇਸ ਦਾ ਕੇਂਦਰ ਬਿੰਦੂ ਹਰਿਆਣਾ ਦਾ ਹਿਸਾਰ ਦੱਸਿਆ ਜਾ ਰਿਹਾ ਹੈ।



ਫਿਲਹਾਲ ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ।



ਤੁਹਾਨੂੰ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਵੀ ਪੰਜਾਬ ‘ਚ 5.3 ਦੀ ਤੀਬਰਤਾ ਵਾਲਾ ਭੂਚਾਲ ਆਇਆ ਸੀ,



ਜਦੋਂ ਪੰਜਾਬ ਤੋਂ ਇਲਾਵਾ ਹਿਮਾਚਲ, ਜੰਮੂ-ਕਸ਼ਮੀਰ ਤੇ ਗੁਆਂਢੀ ਦੇਸ਼ ਪਾਕਿਸਤਾਨ ‘ਚ ਵੀ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ।



ਅਕਸਰ ਹੀ ਭੂਚਾਲ ਆਉਣ ਮਗਰੋਂ ਸਵਾਲ ਉੱਠਦਾ ਹੈ ਕਿ ਭੂਚਾਲ ਕਿਉਂ ਆਉਂਦਾ ਹੈ, ਧਰਤੀ ਦੇ ਅੰਦਰ 7 ਪਲੇਟਾਂ ਹਨ, ਜੋ ਲਗਾਤਾਰ ਘੁੰਮਦੀਆਂ ਰਹਿੰਦੀਆਂ ਹਨ।



ਉਹ ਖੇਤਰ ਜਿੱਥੇ ਇਹ ਪਲੇਟਾਂ ਟਕਰਾਦੀਆਂ ਹਨ, ਨੂੰ ਫਾਲਟ ਲਾਈਨ ਕਿਹਾ ਜਾਂਦਾ ਹੈ। ਵਾਰ-ਵਾਰ ਟਕਰਾਉਣ ਕਾਰਨ ਪਲੇਟਾਂ ਦੇ ਕੋਨੇ ਝੁਕ ਜਾਂਦੇ ਹਨ।



ਜਦੋਂ ਬਹੁਤ ਜ਼ਿਆਦਾ ਦਬਾਅ ਬਣ ਜਾਂਦਾ ਹੈ ਤਾਂ ਪਲੇਟਾਂ ਟੁੱਟਣੀਆਂ ਸ਼ੁਰੂ ਹੋ ਜਾਂਦੀਆਂ ਹਨ। ਹੇਠਲੀ ਊਰਜਾ ਬਾਹਰ ਆਉਣ ਲਈ ਰਸਤਾ ਲੱਭਦੀ ਹੈ ਤੇ ਹਿੱਲਜੁਲ ਕਰਕੇ ਭੂਚਾਲ ਆਉਂਦਾ ਹੈ।