ਉੱਤਰ ਭਾਰਤ ਦੇ ਵਿੱਚ ਰੋਜ਼ਾਨਾ ਤਾਪਮਾਨ ਵੱਧ ਰਿਹਾ ਹੈ।

ਸੋਮਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਭਰ ਤੇਜ਼ ਹਵਾਵਾਂ ਚੱਲੀਆਂ। ਜਿਸ ਕਾਰਨ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਗਿਆ।

ਫਾਜ਼ਿਲਕਾ ਵਿੱਚ 42.5 ਡਿਗਰੀ, ਫਰੀਦਕੋਟ ਵਿੱਚ 42.2 ਡਿਗਰੀ, ਸੰਗਰੂਰ ਵਿੱਚ 41.2 ਡਿਗਰੀ, ਲੁਧਿਆਣਾ ਵਿੱਚ 41.3 ਡਿਗਰੀ ਅਤੇ ਚੰਡੀਗੜ੍ਹ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ ਅਤੇ ਪਠਾਨਕੋਟ ਸਮੇਤ ਹੋਰ ਜ਼ਿਲ੍ਹਿਆਂ 'ਚ ਤਾਪਮਾਨ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਹਰਿਆਣਾ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਲੂ ਚੱਲਣ ਅਤੇ ਗਰਮ ਰਾਤਾਂ ਦਾ ਅਹਿਸਾਸ ਹੋਇਆ ਹੈ।

ਦੂਜੇ ਪਾਸੇ, ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਪੰਜਾਬ ਵਿੱਚ 22 ਮਈ ਤੱਕ ਮੌਸਮ ਗਰਮ ਰਹੇਗਾ। ਦਿਨ ਵੇਲੇ ਤੇਜ਼ ਧੁੱਪ ਰਹੇਗੀ।

ਗਰਮ ਹਵਾਵਾਂ ਵੀ ਚੱਲਣਗੀਆਂ।

ਗਰਮ ਹਵਾਵਾਂ ਵੀ ਚੱਲਣਗੀਆਂ।

23 ਮਈ ਤੋਂ ਮੌਸਮ ਬਦਲ ਜਾਵੇਗਾ। ਜਿਸ ਕਰਕੇ ਕੁੱਝ ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ ਹਨ।

25 ਮਈ ਤੱਕ ਪੰਜਾਬ ਵਿੱਚ ਗਰਜ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

25 ਮਈ ਤੱਕ ਪੰਜਾਬ ਵਿੱਚ ਗਰਜ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਇਸ ਦੇ ਨਾਲ ਹੀ, ਕੁਝ ਥਾਵਾਂ 'ਤੇ ਬੂੰਦਾਬਾਂਦੀ ਵੀ ਹੋ ਸਕਦੀ ਹੈ।

ਅੱਜ ਅਤੇ ਕੱਲ੍ਹ ਮੌਸਮ ਖੁਸ਼ਕ ਹੀ ਰਹੇਗਾ।

ਅੱਜ ਅਤੇ ਕੱਲ੍ਹ ਮੌਸਮ ਖੁਸ਼ਕ ਹੀ ਰਹੇਗਾ।

ਇਸ ਲਈ ਬਿਨ੍ਹਾਂ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲੋ।