ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੌਰੇ ਮਗਰੋਂ ਵੱਡੀ ਗੱਲ ਕਹੀ ਹੈ। ਉਨ੍ਹਾਂ ਨੇ ਪੰਜਾਬ ਤੋਂ ਦਿੱਲੀ ਪਰਤ ਕੇ ਕਿਹਾ ਹੈ ਕਿ ਇਸ ਔਖੀ ਘੜੀ ਵਿੱਚ ਕੋਈ ਵੀ ਨਾਗਰਿਕ ਅਜਿਹਾ ਨਾ ਸਮਝੇ ਕਿ ਉਨ੍ਹਾਂ ਦਾ ਹਾਲ ਪੁੱਛਣ ਵਾਲਾ ਕੋਈ ਨਹੀਂ ਹੈ।

PM ਮੋਦੀ ਨੇ ਇਹ ਦਾਅਵਾ ਸੋਸ਼ਲ ਮੀਡੀਆ ਉਪਰ ਪੋਸਟ ਪਾ ਕੇ ਕੀਤਾ ਹੈ।

PM ਮੋਦੀ ਨੇ ਇਹ ਦਾਅਵਾ ਸੋਸ਼ਲ ਮੀਡੀਆ ਉਪਰ ਪੋਸਟ ਪਾ ਕੇ ਕੀਤਾ ਹੈ।

ਉਨ੍ਹਾਂ ਨੇ ਇਸ ਪੋਸਟ ਜ਼ਰੀਏ ਉਨ੍ਹਾਂ ਲੋਕਾਂ ਨੂੰ ਜਵਾਬ ਦੇਣ ਦੇ ਕੋਸ਼ਿਸ਼ ਕੀਤੀ ਹੈ ਜੋ ਦਾਅਵਾ ਕਰ ਰਹੇ ਹਨ ਕਿ ਪੰਜਾਬ ਹੜ੍ਹਾਂ ਵਿੱਚ ਡੁੱਬ ਰਿਹਾ ਹੈ ਪਰ ਪੀਐਮ ਮੋਦੀ ਖਾਮੋਸ਼ ਹਨ।

ਦਰਅਸਲ PM ਨਰਿੰਦਰ ਮੋਦੀ ਨੇ ਕੱਲ੍ਹ ਯਾਨੀ ਮੰਗਲਵਾਰ ਨੂੰ ਪੰਜਾਬ ਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ।

ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਤੇ ਮੰਤਰੀਆਂ ਨਾਲ ਮੁਲਾਕਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਸੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਐਸਡੀਆਰਐਫ ਤੇ ਐਨਡੀਆਰਐਫ ਦੇ ਕਰਮਚਾਰੀਆਂ ਨਾਲ ਵੀ ਮੁਲਾਕਾਤ ਕੀਤੀ ਸੀ।



ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਤੇ ਸੁਰੱਖਿਆ ਦੇ ਕੰਮ ਵਿੱਚ ਲੱਗੇ ਇਨ੍ਹਾਂ ਕਰਮਚਾਰੀਆਂ ਦੇ ਤਜ਼ਰਬਿਆਂ ਬਾਰੇ ਜਾਣਿਆ ਸੀ ਤੇ ਉਨ੍ਹਾਂ ਨੂੰ ਹੱਲਾਸ਼ੇਰੀ ਦਿੱਤੀ ਸੀ।

ਇਸ ਮਗਰੋਂ ਮੰਗਲਵਾਰ ਰਾਤ ਲਗਪਗ 9 ਵਜੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਇੱਕ ਵੀਡੀਓ ਸਾਂਝਾ ਕੀਤਾ।



ਇਸ 'ਚ ਉਨ੍ਹਾਂ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਕਿਸੇ ਵੀ ਨਾਗਰਿਕ ਨੂੰ ਇਹ ਨਾ ਲੱਗਾ ਕਿ ਉਨ੍ਹਾਂ ਦਾ ਹਾਲ-ਚਾਲ ਪੁੱਛਣ ਵਾਲਾ ਕੋਈ ਨਹੀਂ।



ਉਨ੍ਹਾਂ ਦਾ ਹੱਥ ਫੜਨ ਵਾਲਾ ਕੋਈ ਨਹੀਂ। ਅਜਿਹੇ ਸਮੇਂ ਹੀ ਲੋਕਾਂ ਨੂੰ ਸਰਕਾਰ ਦੀ ਲੋੜ ਹੁੰਦੀ ਹੈ। ਅਜਿਹੀ ਸਥਿਤੀ ਵਿੱਚ ਪੂਰੀ ਸੰਵੇਦਨਸ਼ੀਲਤਾ ਤੇ ਸਿਸਟਮ ਵਿੱਚ ਕੰਮ ਕੀਤਾ ਜਾਣਾ ਚਾਹੀਦਾ ਹੈ।