ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ।

ਪੰਥਕ ਵੋਟਰਾਂ ਨੇ ਸੁਖਬੀਰ ਬਾਦਲ ਦੀ ਅਗਵਾਈ ਨੂੰ ਫਿਰ ਨਕਾਰ ਦਿੱਤਾ।

ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਦੀ ਜ਼ਮਾਨਤ ਜ਼ਬਤ ਹੋ ਗਈ ਅਤੇ ਅਕਾਲੀ ਦਲ ਨੂੰ ਸਿਰਫ 8203 ਵੋਟਾਂ ਮਿਲੀਆਂ, ਜੋ ਕਿ ਕੇਵਲ 9.1% ਹਨ।

ਅਕਾਲੀ ਦਲ ਚੌਥੇ ਨੰਬਰ 'ਤੇ ਰਿਹਾ ਅਤੇ BJP ਤੋਂ ਵੀ ਹੇਠਾਂ ਚਲਾ ਗਿਆ।

ਅਕਾਲੀ ਦਲ ਚੌਥੇ ਨੰਬਰ 'ਤੇ ਰਿਹਾ ਅਤੇ BJP ਤੋਂ ਵੀ ਹੇਠਾਂ ਚਲਾ ਗਿਆ।

ਦਰਅਸਲ 2027 ਵਿੱਚ ਹੋਰ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਮਹਿਜ਼ ਦੋ ਸਾਲ ਪਹਿਲਾਂ ਅਕਾਲੀ ਦਲ ਦਾ ਇਹ ਹਾਲ ਬਾਦਲ ਧੜੇ ਲਈ ਖਤਰੇ ਦੀ ਘੰਟੀ ਹੈ।



ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਦੁਬਾਰਾ ਕਮਾਨ ਸੰਭਾਲਣ ਨਾਲ ਪੰਥਕ ਵੋਟਰਾਂ ਵਿੱਚ ਰੋਹ ਹੋਰ ਵਧ ਗਿਆ ਹੈ।



ਇਸ ਲਈ ਉਨ੍ਹਾਂ ਨੇ ਅਕਾਲੀ ਦਲ ਤੋਂ ਦੂਰੀ ਬਣਾ ਲਈ ਹੈ ਤੇ ਨੇੜ ਭਵਿੱਖ ਅਕਾਲੀ ਦਲ ਦੀ ਸਾਖ ਸੁਧਰਣ ਦੀ ਉਮੀਦ ਵੀ ਨਜ਼ਰ ਨਹੀਂ ਆ ਰਹੀ।

ਦਰਅਸਲ ਪਾਰਟੀ ਦੀ ਦੁਬਾਰਾ ਕਮਾਨ ਸੰਭਾਲਣ ਮਗਰੋਂ ਸੁਖਬੀਰ ਬਾਦਲ ਲਈ ਇਹ ਜ਼ਿਮਨੀ ਚੋਣ ਵੱਕਾਰ ਦਾ ਸਵਾਲ ਸੀ।

ਇਸ ਲਈ ਉਨ੍ਹਾਂ ਨੇ ਪੂਰੀ ਵਾਹ ਲਾਈ ਪਰ ਪਾਰਟੀ ਦਾ ਉਮੀਦਵਾਰ ਪਿਛਲੀ 2022 ਦੀ ਵਿਧਾਨ ਸਭਾ ਚੋਣ ਨਾਲੋਂ ਵੀ ਹੇਠਾਂ ਆ ਗਿਆ।

2022 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ 10,072 ਵੋਟਾਂ ਮਿਲੀਆਂ ਸਨ।

ਇਸ ਤੋਂ ਇਲਾਵਾ ਵਿਧਾਨ ਸਭਾ ਦੀਆਂ 1977 ਤੋਂ ਹੁਣ ਤੱਕ 10 ਵਿਧਾਨ ਸਭਾ ਚੋਣਾਂ ’ਤੇ ਨਜ਼ਰ ਮਾਰੀਏ ਤਾਂ ਅਕਾਲੀ ਦਲ ਦੋ ਵਾਰ ਇਸ ਹਲਕੇ ਤੋਂ ਜਿੱਤਿਆ ਹੈ।

2007 ਵਿੱਚ ਪਾਰਟੀ ਉਮੀਦਵਾਰ ਹਰੀਸ਼ ਰਾਏ ਢਾਂਡਾ ਨੇ 57.0 ਫ਼ੀਸਦੀ ਵੋਟਾਂ ਲੈ ਕੇ ਜਿੱਤ ਹਾਸਲ ਕੀਤੀ ਸੀ।