ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਵਿਗੜ ਗਈ ਹੈ।



ਬੀਤੇ ਕਈ ਦਿਨੀਂ ਤੋਂ ਵੱਧ ਰਹੀ ਗਰਮੀ ਵਿਚਾਲੇ ਸੁਖਬੀਰ ਸਿੰਘ ਬਾਦਲ ਪੰਜਾਬ ਬਚਾਓ ਯਾਤਰਾ 'ਚ ਡਟੇ ਹੋਏ ਸਨ



ਅਤੇ ਲੋਕਾਂ ਨਾਲ ਮੁਲਾਕਾਤ ਕਰ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਚ ਹਲਕੀ ਗਿਰਾਵਟ ਦੇਖਣ ਨੂੰ ਮਿਲੀ ਹੈ।



ਸੂਤਰਾਂ ਮੁਤਾਬਕ ਹੁਣ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪੰਜਾਬ ਬਚਾਓ ਯਾਤਰਾ ਦੀ ਕਮਾਨ ਸੰਭਾਲਣਗੇ।



ਪੰਜਾਬ ਬਚਾਓ ਯਾਤਰਾ ਅੱਜ ਲੁਧਿਆਣਾ ਦੇ ਪਾਇਲ ਤੋਂ ਰਵਾਨਾ ਹੋਣੀ ਸੀ



ਪਰ ਹੁਣ ਬਿਕਰਮ ਸਿੰਘ ਮਜੀਠੀਆ ਇਸ ਯਾਤਰਾ ਨੂੰ ਲੀਡ ਕਰਨਗੇ।



ਅਕਾਲੀ ਦਲ ਦੇ ਸੂਤਰਾਂ ਅਨੁਸਾਰ ਸੁਖਬੀਰ ਬਾਦਲ ਨੂੰ ਡਾਇਰੀਆ ਹੋ ਗਿਆ ਹੈ।



ਇਸ ਕਾਰਣ ਉਨ੍ਹਾਂ ਦਾ ਯਾਤਰਾ ਵਿਚ ਸ਼ਾਮਲ ਹੋਣਾ ਹੁਣ ਮੁਸ਼ਕਲ ਲੱਗ ਰਿਹਾ ਹੈ।



ਦੱਸ ਦਈਏ ਕਿ ਬਾਦਲ ਨੇ ਇਸ ਤੋਂ ਪਹਿਲਾਂ ਲੋਕ ਸਭਾ ਚੋਣਾਂ 'ਚ ਨਾ ਖੜੇ ਹੋਣ ਦਾ ਫੈਸਲਾ ਕੀਤਾ ਸੀ।



ਉਨ੍ਹਾਂ ਦੇ ਇਸ ਫੈਸਲੇ ਤੋਂ ਪੂਰਾ ਪੰਜਾਬ ਹੈਰਾਨ ਹੋਇਆ ਸੀ।