Patiala News: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਜੇਲ੍ਹ ਪ੍ਰਸ਼ਾਸਨ ਵਿੱਚ ਹਲਚਲ ਮਚਾ ਦਿੱਤੀ ਹੈ।

Published by: ABP Sanjha

ਦੱਸ ਦੇਈਏ ਕਿ ਨਾਭਾ ਜੇਲ੍ਹ 'ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖ਼ਤਰਾ ਹੋਣ ਦੀ ਖਬਰ ਨੇ ਹਾਹਾਕਾਰ ਮਚਾ ਦਿੱਤਾ ਹੈ।

Published by: ABP Sanjha

ਖੁਫੀਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਇੱਕ ਗੁਪਤ ਪੱਤਰ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।

Published by: ABP Sanjha

ਸੂਤਰਾਂ ਅਨੁਸਾਰ, ਇੱਕ ਕੇਂਦਰੀ ਏਜੰਸੀ ਤੋਂ ਮਿਲੀ ਗੁਪਤ ਜਾਣਕਾਰੀ ਤੋਂ ਬਾਅਦ ਪੰਜਾਬ ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਇੰਟੈਲੀਜੈਂਸ) ਨੇ ਇੱਕ ਅਹਿਮ ਈ-ਮੇਲ ਜਾਰੀ ਕੀਤੀ ਹੈ।

Published by: ABP Sanjha

ਇਸ ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ।

Published by: ABP Sanjha

ਦੱਸ ਦੇਈਏ ਕਿ ਮਜੀਠੀਆ ਇਸ ਵੇਲੇ ਪੰਜਾਬ ਦੀ ਨਾਭਾ ਜੇਲ੍ਹ ਵਿੱਚ ਬੰਦ ਹਨ। ਜਾਣਕਾਰੀ ਲਈ ਦੱਸ ਦੇਈਏ ਕਿ 3 ਜਨਵਰੀ 2026 ਨੂੰ ਜਾਰੀ ਕੀਤੇ ਗਏ ਇਸ ਨੋਟਿਸ ਰਾਹੀਂ ਇੰਟੈਲੀਜੈਂਸ ਵਿਭਾਗ ਨੇ ਸਪੈਸ਼ਲ ਡੀ.ਜੀ.ਪੀ. (ਸੁਰੱਖਿਆ)...

Published by: ABP Sanjha

ਏ.ਡੀ.ਜੀ.ਪੀ. (ਜੇਲ੍ਹ), ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਸਮੇਤ ਕਈ ਉੱਚ ਅਧਿਕਾਰੀਆਂ ਨੂੰ ਸੁਚੇਤ ਕੀਤਾ ਹੈ। ਪੱਤਰ ਵਿੱਚ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ:

Published by: ABP Sanjha

1) ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਢੁਕਵੇਂ ਰੋਕਥਾਮ ਅਤੇ ਸਾਵਧਾਨੀ ਦੇ ਕਦਮ ਚੁੱਕੇ ਜਾਣ। 2) ਪਟਿਆਲਾ ਦੇ ਜ਼ੋਨਲ ਇੰਟੈਲੀਜੈਂਸ ਵਿਭਾਗ ਨੂੰ ਸਥਿਤੀ 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ।

Published by: ABP Sanjha

3) ਸੁਰੱਖਿਆ ਏਜੰਸੀਆਂ ਨੂੰ ਕਿਹਾ ਗਿਆ ਹੈ ਕਿ ਉਹ ਕਿਸੇ ਵੀ ਅਹਿਮ ਜਾਣਕਾਰੀ ਨੂੰ ਤੁਰੰਤ ਹੈੱਡਕੁਆਰਟਰ ਨਾਲ ਸਾਂਝਾ ਕਰਨ। ਇਸਦੇ ਨਾਲ ਹੀ ਦੱਸ ਦੇਈਏ ਕਿ ਇੰਟੈਲੀਜੈਂਸ ਵਿਭਾਗ ਨੇ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ...

Published by: ABP Sanjha

ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਸ ਜਾਣਕਾਰੀ ਨੂੰ ਜਨਤਕ ਨਾ ਕੀਤਾ ਜਾਵੇ ਅਤੇ ਗੁਪਤਤਾ ਬਣਾਈ ਰੱਖੀ ਜਾਵੇ। ਫਿਲਹਾਲ ਜੇਲ੍ਹ ਦੇ ਅੰਦਰ ਅਤੇ ਬਾਹਰ ਸੁਰੱਖਿਆ ਘੇਰਾ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ।

Published by: ABP Sanjha