ਪੰਜਾਬ ਵਿਚ ਦੋ ਦਿਨ ਭਾਰੀ ਬਾਰਸ਼ ਦਾ ਅਲਰਟ

Published by: ਏਬੀਪੀ ਸਾਂਝਾ

ਪੰਜਾਬ ਵਿਚ ਅੱਜ ਮੌਸਮ ਬਦਲ ਸਕਦਾ ਹੈ।



ਮੌਸਮ ਵਿਭਾਗ ਨੇ ਅੱਜ 8 ਅਤੇ 9 ਅਕਤੂਬਰ ਨੂੰ ਕਈ ਜ਼ਿਲ੍ਹਿਆਂ ਵਿਚ ਬਾਰਸ਼ ਕੀ ਭਵਿੱਖਬਾਣੀ ਕੀਤੀ ਹੈ।



ਇਸ ਮੌਕੇ ਕਿਸਾਨਾਂ ਨੂੰ ਵੀ ਚੌਕਸ ਰਹਿਣ ਲਈ ਆਖਿਆ ਗਿਆ ਹੈ।



ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।



ਵਿਭਾਗ ਮੁਤਾਬਕ 8 ਅਤੇ 9 ਅਕਤੂਬਰ ਨੂੰ ਪੰਜਾਬ-ਹਰਿਆਣਾ ਵਿਚ ਕੁਝ ਥਾਵਾਂ ਉਤੇ ਮੀਂਹ ਪਵੇਗਾ।



ਅੱਜ ਸ਼ਾਮ ਤੋਂ ਮੌਸਮ ਬਦਲ ਸਕਦਾ ਹੈ।



ਚੇਤੇ ਰਹੇ ਕਿ ਮਾਨਸੂਨ ਨੇ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਨੂੰ ਅਲਵਿਦਾ ਕਹਿ ਦਿੱਤਾ ਹੈ।



ਇਨ੍ਹਾਂ ਇਲਾਕਿਆਂ ਵਿਚ ਮਾਨਸੂਨ ਦੌਰਾਨ ਰਿਕਾਰਡ ਮੀਂਹ ਪਿਆ।



ਮੌਸਮ ਵਿਭਾਗ ਵੱਲੋਂ ਪੱਛਮੀ ਬੰਗਾਲ, ਸਿੱਕਮ, ਕੇਰਲ, ਕਰਨਾਟਕ ਅਤੇ ਤਾਮਿਲਨਾਡੂ ਵਰਗੇ ਪੂਰਬੀ ਅਤੇ ਦੱਖਣੀ ਰਾਜਾਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।