ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ 'ਚ ਹੀਟਵੇਵ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ ਮੌਸਮ ਵਿਭਾਗ ਮੁਤਾਬਕ ਸੂਬੇ ਦਾ ਤਾਪਮਾਨ 48 ਡਿਗਰੀ ਨੂੰ ਪਾਰ ਕਰ ਚੁੱਕਾ ਸੀ ਪਰ ਹੁਣ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 3 ਸਰਕਲਾਂ ਫਰੀਦਕੋਟ, ਮੁਕਤਸਰ ਤੇ ਬਠਿੰਡਾ ਵਿੱਚ ਹੀਟਵੇਵ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਾਜ਼ਿਲਕਾ 'ਚ ਹੀਟਵੇਵ ਦੇ ਨਾਲ ਮੀਂਹ ਤੇ ਤੇਜ਼ ਹਵਾਵਾਂ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਹੋਰ 19 ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਉੱਥੇ ਅੱਜ ਹੀਟਵੇਵ, ਮੀਂਹ ਤੇ ਤੇਜ਼ ਹਵਾਵਾਂ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਜੂਨ ਦੇ ਅੰਤ ਤੱਕ ਪੰਜਾਬ ਵਿੱਚ ਮਾਨਸੂਨ ਸਰਗਰਮ ਹੋ ਜਾਵੇਗੀ।