ਹੁਣ 23 ਸਤੰਬਰ ਯਾਨੀਕਿ ਸੋਮਵਾਰ ਨੂੰ ਜ਼ਿਲ੍ਹਾ ਫਰੀਦਕੋਟ ਦੇ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਮੌਕੇ ‘ਤੇ 23 ਸਤੰਬਰ ਨੂੰ ਜ਼ਿਲ੍ਹਾ ਫਰੀਦਕੋਟ ‘ਚ ਸਮੂਹ ਸਰਕਾਰੀ ਦਫਤਰਾਂ ਤੇ ਸਿੱਖਿਆ ਸੰਸਥਾਵਾਂ ਆਦਿ ‘ਚ ਜਨਤਕ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ।



ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।



ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ, ਆਈ. ਏ. ਐੱਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਦੇ ਮੌਕੇ ‘ਤੇ 23 ਸਤੰਬਰ ਯਾਨੀਕਿ ਸੋਮਵਾਰ ਨੂੰ ਜ਼ਿਲ੍ਹਾ ਫਰੀਦਕੋਟ ਵਿਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ 'ਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।



ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ 23 ਸਤੰਬਰ ਨੂੰ ਫਰੀਦਕੋਟ ਜ਼ਿਲ੍ਹੇ ਅੰਦਰ ਸਮੂਹ ਸਰਕਾਰੀ ਦਫਤਰਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਇਕ ਦਿਨ ਦੀ ਛੁੱਟੀ ਰਹੇਗੀ।



ਸਤੰਬਰ ਦਾ ਮਹੀਨਾ ਅੱਧੇ ਤੋਂ ਵੱਧ ਲੰਘ ਚੁੱਕਿਆ ਹੈ।



ਅਕਤੂਬਰ ਦਾ ਨਵਾਂ ਮਹੀਨਾ ਜਲਦੀ ਹੀ ਸ਼ੁਰੂ ਹੋ ਜਾਵੇਗਾ। ਇਸ ਦੇ ਨਾਲ ਹੀ ਦੇਸ਼ ‘ਚ ਤਿਉਹਾਰਾਂ ਦੇ ਸੀਜ਼ਨ ਸ਼ੁਰੂਆਤ ਵੀ ਹੋ ਜਾਵੇਗੀ



ਅਕਤੂਬਰ ਮਹੀਨੇ ਵਿੱਚ ਬੈਂਕ ਅਤੇ ਦਫ਼ਤਰ ਕਈ ਦਿਨ ਬੰਦ ਰਹਿਣਗੇ। ਸਕੂਲਾਂ ਵਿੱਚ ਵੀ ਛੁੱਟੀ ਰਹੇਗੀ।



2 ਅਕਤੂਬਰ ਯਾਨੀ ਗਾਂਧੀ ਜਯੰਤੀ ਤੋਂ ਛੁੱਟੀਆਂ ਦੀ ਸ਼ੁਰੂਆਤ ਹੋ ਜਾਵੇਗੀ। ਇਸ ਦਿਨ ਪੂਰੇ ਦੇਸ਼ ਵਿੱਚ ਜਨਤਕ ਛੁੱਟੀ ਹੁੰਦੀ ਹੈ।