ਨਵੰਬਰ ਮਹੀਨੇ ਵਿੱਚ ਕਈ ਛੁੱਟੀਆਂ ਆਈਆਂ ਹਨ। ਹੁਣ ਇੱਕ ਹੋਰ ਨੋਟੀਫਿਕੇਸ਼ਨ ਸਾਹਮਣੇ ਆਇਆ ਹੈ ਜੋ ਕਿ 20 ਨਵੰਬਰ ਦੀ ਛੁੱਟੀ ਦਾ। ਜੀ ਹਾਂ ਜ਼ਿਮਨੀ ਚੋਣਾਂ ਕਾਰਨ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਪੰਜਾਬ ਵਿੱਚ 4 ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋਣ ਕਾਰਨ 20 ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ 'ਚ ਸਥਾਨਕ ਛੁੱਟੀ ਰਹੇਗੀ। ਨੋਟੀਫਿਕੇਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਦੀ ਵੋਟਰ ਸੂਚੀ ਵਿੱਚ ਵੋਟਰ ਹੈ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿੱਚ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।