Bathinda News: ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਲੋਕਾਂ ਵਿਚਾਲੇ ਅਚਾਨਕ ਹਲਚਲ ਮੱਚ ਗਈ ਹੈ।



ਦੱਸ ਦੇਈਏ ਕਿ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੀ ਇੱਕ ਗ੍ਰਾਮ ਪੰਚਾਇਤ ਨੇ ਉਨ੍ਹਾਂ ਪਰਿਵਾਰਾਂ ਨੂੰ 21,000 ਰੁਪਏ ਦੀ ਨਕਦ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ,



ਜੋ ਵਿਆਹ ਸਮਾਗਮਾਂ ਵਿੱਚ ਸ਼ਰਾਬ ਦੀ ਵਰਤੋਂ ਨਹੀਂ ਕਰਨਗੇ ਅਤੇ ਡੀਜੇ ਨਹੀਂ ਵਜਾਉਣਗੇ। ਬੱਲੋ ਪਿੰਡ ਦੀ ਸਰਪੰਚ ਅਮਰਜੀਤ ਕੌਰ ਨੇ ਮੰਗਲਵਾਰ ਨੂੰ ਦੱਸਿਆ ਕਿ



ਇਹ ਫੈਸਲਾ ਪਿੰਡ ਵਾਸੀਆਂ ਨੂੰ ਵਿਆਹ ਸਮਾਗਮਾਂ ਵਿੱਚ ਬੇਲੋੜੇ ਖਰਚੇ ਤੋਂ ਬਚਣ ਅਤੇ ਸ਼ਰਾਬ ਦੀ ਦੁਰਵਰਤੋਂ ਨੂੰ ਰੋਕਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇਹ ਫੈਸਲਾ ਲਿਆ ਗਿਆ ਹੈ।



ਉਨ੍ਹਾਂ ਕਿਹਾ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਪਿੰਡਾਂ ਵਿੱਚ ਵਿਆਹ ਸਮਾਗਮਾਂ ਦੌਰਾਨ ਜਿੱਥੇ ਸ਼ਰਾਬ ਪਰੋਸੀ ਜਾਂਦੀ ਹੈ ਅਤੇ ਡੀਜੇ ’ਤੇ ਉੱਚੀ ਆਵਾਜ਼ ਵਿੱਚ ਸੰਗੀਤ ਵਜਾਇਆ ਜਾਂਦਾ ਹੈ, ਉੱਥੇ ਅਕਸਰ ਲੜਾਈ-ਝਗੜੇ ਵੀ ਹੋ ਜਾਂਦੇ ਹਨ।



ਇਸ ਤੋਂ ਇਲਾਵਾ ਉੱਚੀ ਆਵਾਜ਼ ਵਿੱਚ ਸੰਗੀਤ ਵਜਾਉਣਾ ਵੀ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਰੁਕਾਵਟ ਪੈਦਾ ਕਰਦਾ ਹੈ।



ਅਮਰਜੀਤ ਕੌਰ ਨੇ ਕਿਹਾ, ਅਸੀਂ ਲੋਕਾਂ ਨੂੰ ਵਿਆਹ ਸਮਾਗਮਾਂ 'ਤੇ ਬੇਲੋੜੇ ਖਰਚੇ ਤੋਂ ਬਚਣ ਲਈ ਪ੍ਰੇਰਿਤ ਕਰਨਾ ਚਾਹੁੰਦੇ ਹਾਂ। ਪਿੰਡ ਦੇ ਸਰਪੰਚ ਨੇ ਦੱਸਿਆ ਕਿ ਪੰਚਾਇਤ ਨੇ ਇੱਕ ਮਤਾ ਪਾਸ ਕੀਤਾ ਹੈ,



ਜਿਸ ਤਹਿਤ ਜੇਕਰ ਕੋਈ ਪਰਿਵਾਰ ਸ਼ਰਾਬ ਦੀ ਵਰਤੋਂ ਨਹੀਂ ਕਰਦਾ ਅਤੇ ਵਿਆਹ ਸਮਾਗਮਾਂ ਵਿੱਚ ਡੀਜੇ ਨਹੀਂ ਵਜਾਉਂਦਾ ਹੈ ਤਾਂ ਉਸ ਨੂੰ 21 ਹਜ਼ਾਰ ਰੁਪਏ ਦਿੱਤੇ ਜਾਣਗੇ। ਬੱਲੋ ਪਿੰਡ ਦੀ ਆਬਾਦੀ 5000 ਦੇ ਕਰੀਬ ਹੈ।