Punjab News: ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਫੋਟੋਆਂ ਜਾਂ ਵੀਡੀਓ ਅਪਲੋਡ ਕਰਕੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ। ਦੱਸ ਦੇਈਏ ਕਿ ਪੁਲਿਸ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਹੋ ਗਈ ਹੈ।
ABP Sanjha

ਪੁਲਿਸ ਅਧਿਕਾਰੀਆਂ ਮੁਤਾਬਕ ਸੋਸ਼ਲ ਮੀਡੀਆ ਸੈੱਲ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲਿਆਂ 'ਤੇ ਨਜ਼ਰ ਰੱਖ ਰਹੇ ਹਨ। ਜ਼ਿਲ੍ਹੇ ਦੇ ਅਜਿਹੇ ਵਿਅਕਤੀਆਂ ਦੀ ਸੂਚੀ ਤਿਆਰ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਜਿਵੇਂ ਹੀ ਅਜਿਹੇ ਲੋਕਾਂ ਦੀ ਪਛਾਣ ਹੁੰਦੀ ਹੈ, ਉਨ੍ਹਾਂ ਖਿਲਾਫ ਤੁਰੰਤ ਕੇਸ ਦਰਜ ਕੀਤੇ ਜਾ ਰਹੇ ਹਨ। ਇਸ ਸਬੰਧੀ ਪੁਲਿਸ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰੇਗੀ।

ਇਸ ਦੇ ਨਾਲ ਹੀ ਉਸ ਦਾ ਹਥਿਆਰਬੰਦ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਵੀ ਸ਼ੁਰੂ ਹੋ ਜਾਵੇਗੀ। ਇੰਟਰਨੈੱਟ ਮੀਡੀਆ ’ਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਹੇਠ ਮਟੌਰ ਥਾਣੇ ਦੀ ਪੁਲਿਸ ਨੇ ਗੁਰਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਹ ਮਾਮਲਾ ਸੋਸ਼ਲ ਮੀਡੀਆ ਸੈੱਲ ਦੀ ਰਿਪੋਰਟ ਦੇ ਆਧਾਰ 'ਤੇ ਭਾਰਤੀ ਦੰਡਾਵਲੀ ਦੀ ਧਾਰਾ 125 ਅਤੇ 223 ਤਹਿਤ ਦਰਜ ਕੀਤਾ ਗਿਆ ਹੈ।

ABP Sanjha

ਸੋਸ਼ਲ ਮੀਡੀਆ ਸੈੱਲ ਦੇ ਇੰਚਾਰਜ ਦੀ ਰਿਪੋਰਟ ਅਨੁਸਾਰ ਇੰਸਟਾਗ੍ਰਾਮ 'ਤੇ ਗੁਰੀ ਚਾਹਲ ਨਾਂ ਦੀ ਆਈ.ਡੀ. ਤੋਂ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੀਡੀਓ ਪੋਸਟ ਕੀਤਾ ਗਿਆ ਸੀ।

ABP Sanjha

ਵੀਡੀਓ 'ਚ ਦੋਸ਼ੀ ਪੁਲਿਸ ਦੀ ਵਰਦੀ ਪਹਿਨਣ ਵਾਲੇ ਕਰਮਚਾਰੀਆਂ ਦੇ ਨਾਲ ਗੰਨ ਕਲਚਰ ਨੂੰ ਵਧਾਵਾ ਦਿੰਦੇ ਹੋਏ ਦਿਖਾਈ ਦੇ ਰਹੇ ਹਨ। ਸਬੂਤ ਵਜੋਂ ਸ਼ਿਕਾਇਤ ਦੇ ਨਾਲ ਵੀਡੀਓ ਦੀ ਕਾਪੀ ਵੀ ਨੱਥੀ ਕੀਤੀ ਗਈ ਹੈ।

ABP Sanjha

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।