Kapurthala News: ਪੰਜਾਬ ਸਿਆਸਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਇੱਕ ਵਾਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ।

Published by: ABP Sanjha

ਜਾਣਕਾਰੀ ਲਈ ਦੱਸ ਦੇਈਏ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕਪੂਰਥਲਾ ਦਿਹਾਤੀ ਦੇ ਯੂਥ ਪ੍ਰਧਾਨ ਮਨਵੀਰ ਸਿੰਘ ਵਡਾਲਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

Published by: ABP Sanjha

ਉਨ੍ਹਾਂ ਆਪਣੇ ਅਸਤੀਫੇ ਵਿੱਚ ਵਡਾਲਾ ਨੇ ਕਿਹਾ ਹੈ ਕਿ ਉਸ ਨੇ ਪਿਛਲੇ ਕਈ ਸਾਲਾਂ ਤੋਂ ਪਾਰਟੀ ਦੇ ਹਰ ਹੁਕਮ ਨੂੰ ਬਿਨਾਂ ਕਿਸੇ ਸ਼ਰਤ ਤੇ ਸਵਾਰਥ ਮੰਨਿਆ ਹੈ,

Published by: ABP Sanjha

ਪਰ ਹੁਣ ਕੁਝ ਹਲਕਾ ਪੱਧਰ ਅਤੇ ਪੰਜਾਬ ਪ੍ਰਧਾਨ ਦੇ ਨਾਲ ਕੁਝ ਅੰਦਰੂਨੀ ਹਾਲਾਤ ਨੂੰ ਲੈ ਕੇ ਘੁਟਣ ਮਹਿਸੂਸ ਹੋ ਰਹੀ ਹੈ।

Published by: ABP Sanjha

ਵਡਾਲਾ ਨੇ ਕਿਹਾ ਕਿ ਉਹ ਆਪਣੇ ਜਮਹੂਰੀ ਹੱਕਾਂ ਦੀ ਰਾਖੀ ਲਈ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਕਪੂਰਥਲਾ (ਦਿਹਾਤੀ) ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾ ਹੈ।

Published by: ABP Sanjha

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮਾਨਸਾ ਦੇ ਸ਼ਹਿਰੀ ਪ੍ਰਧਾਨ ਹਨੀਸ਼ ਬਾਂਸਲ ਨੇ ਪਾਰਟੀ ਛੱਡ ਦਿੱਤੀ ਹੈ। ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਪਾਰਟੀ ਦੇ ਸਥਾਨਕ ਆਗੂ ਨੇ ਅਕਾਲੀ ਦਲ ਨੂੰ ਇੰਨੇ ਨੀਵੇਂ ਪੱਧਰ ’ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ...

Published by: ABP Sanjha

ਜਿੱਥੋਂ ਹੁਣ ਪਾਰਟੀ ਦਾ ਦੁਬਾਰਾ ਉੱਭਰਨਾ ਬਹੁਤ ਔਖਾ ਹੋ ਗਿਆ ਹੈ। ਸਥਾਨਕ ਆਗੂ ਵੱਲੋਂ ਕੀਤੀਆਂ ਜਾ ਰਹੀਆਂ ਮਨਮਰਜ਼ੀਆਂ ਅਤੇ ਦੂਜੇ ਆਗੂਆਂ ਦੀ ਪੁੱਛਗਿੱਛ ਨਾ ਹੋਣਾ ਇਸ ਦਾ ਇੱਕ ਵੱਡਾ ਕਾਰਨ ਹੈ।

Published by: ABP Sanjha

ਇਸੇ ਵਜ੍ਹਾ ਕਰਕੇ ਅਕਾਲੀ ਦਲ ਦੇ ਵਰਕਰਾਂ ਦਾ ਮਨੋਬਲ ਲਗਾਤਾਰ ਡਿੱਗ ਰਿਹਾ ਹੈ ਅਤੇ ਮਾਨਸਾ ਵਿੱਚ ਪਾਰਟੀ ਖ਼ਾਤਮੇ ਵੱਲ ਵਧ ਰਹੀ ਹੈ।

Published by: ABP Sanjha