ਪੰਜਾਬ ਭਾਜਪਾ ਨੇ 2027 ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਕਈ ਨਵੇਂ ਜ਼ਿਲ੍ਹਾ ਪ੍ਰਧਾਨ ਬਣਾਏ ਗਏ ਹਨ।

ਕਈ ਪੁਰਾਣਿਆਂ ਨੂੰ ਦੁਬਾਰਾ ਮੌਕਾ ਦਿੱਤਾ ਗਿਆ, ਜਦਕਿ ਕੁਝ ਨਵੇਂ ਆਗੂਆਂ ਨੂੰ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਨਾਲ ਪਾਰਟੀ ਨੂੰ ਮਜ਼ਬੂਤੀ ਮਿਲਣ ਦੀ ਉਮੀਦ ਹੈ।

ਪੰਜਾਬ ਭਾਜਪਾ ਨੇ ਵੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸੇ ਤਹਿਤ ਪਾਰਟੀ ਦੇ ਸੰਗਠਨ ਦਾ ਵਿਸਥਾਰ ਕੀਤਾ ਗਿਆ ਹੈ ਅਤੇ ਨਵੇਂ ਸਿਰੇ ਨਾਲ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਕੀਤੀ ਗਈ ਹੈ।

ਕਈ ਜ਼ਿਲ੍ਹਿਆਂ ਵਿੱਚ ਪੁਰਾਣੇ ਪ੍ਰਧਾਨਾਂ ਨੂੰ ਹੀ ਮੁੜ ਨਿਯੁਕਤ ਕੀਤਾ ਗਿਆ ਹੈ, ਜਦਕਿ ਕਈ ਸਾਬਕਾ ਵਿਧਾਇਕਾਂ ਅਤੇ ਹੋਰ ਪਾਰਟੀਆਂ ਤੋਂ ਆਏ ਆਗੂਆਂ ਨੂੰ ਵੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਭਾਜਪਾ ਨੂੰ ਉਮੀਦ ਹੈ ਕਿ ਇਸ ਕਦਮ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤੀ ਮਿਲੇਗੀ ਅਤੇ ਚੋਣਾਂ ਵਿੱਚ ਲਾਭ ਹੋਵੇਗਾ।

ਹੁਣ ਤੱਕ ਭਾਜਪਾ ਵੱਲੋਂ 17 ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ।

ਹੁਣ ਤੱਕ ਭਾਜਪਾ ਵੱਲੋਂ 17 ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ।

ਇਨ੍ਹਾਂ ਵਿੱਚ ਡਾ. ਭੂਪਿੰਦਰ ਸਿੰਘ ਚੀਮਾ ਨੂੰ ਖੰਨਾ ਦਾ, ਵਿਜੈ ਕੁਮਾਰ ਕੂਕਾ ਨੂੰ ਪਟਿਆਲਾ ਦਾ, ਹੀਰਾ ਵਾਲੀਆ ਨੂੰ ਬਟਾਲਾ ਦਾ ਅਤੇ ਹਰਜੋਤ ਕਮ ਨੂੰ ਮੋਗਾ ਜ਼ਿਲ੍ਹੇ ਦਾ ਪ੍ਰਧਾਨ ਬਣਾਇਆ ਗਿਆ ਹੈ।

ਸਰੂਪ ਚੰਦ ਸਿੰਗਲਾ ਨੂੰ ਸ਼ਹਿਰੀ ਬਠਿੰਡਾ, ਅਮਰਪਾਲ ਸਿੰਘ ਬੋਨੀ ਨੂੰ ਅੰਮ੍ਰਿਤਸਰ ਦਿਹਾਤੀ, ਰਾਜਿੰਦਰ ਪਾਲ ਸ਼ਰਮਾ ਨੂੰ ਜਗਰਾਓਂ, ਦਮਨ ਬਾਜਵਾ ਨੂੰ ਸੰਗਰੂਰ-2 ਅਤੇ ਹਰਦੀਪ ਸਿੰਘ ਗਿੱਲ ਨੂੰ ਅੰਮ੍ਰਿਤਸਰ ਦਿਹਾਤੀ-2 ਦੀ ਜ਼ਿੰਮੇਵਾਰ ਸੌਂਪੀ ਗਈ ਹੈ।

ਰਾਜਵਿੰਦਰ ਸਿੰਘ ਲੱਕੀ ਨੂੰ ਜ਼ਿਲ੍ਹਾ ਪ੍ਰਧਾਨ ਨਵਾਂਸ਼ਹਿਰ ਨਿਯੁਕਤ ਕੀਤਾ ਗਿਆ ਹੈ, ਜਦਕਿ ਬਘੇਲ ਸਿੰਘ ਬਾਰੀਆ ਨੂੰ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਬਣਾਇਆ ਗਿਆ ਹੈ।

ਫਤਿਹਗੜ੍ਹ ਸਾਹਿਬ ਦੀ ਜ਼ਿੰਮੇਵਾਰੀ ਦੀਦਾਰ ਸਿੰਘ ਭੱਟੀ ਨੂੰ ਸੌਂਪੀ ਗਈ ਹੈ। ਬਠਿੰਡਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੂੰ ਬਣਾਇਆ ਗਿਆ ਹੈ।

ਜਸਪਾਲ ਸਿੰਘ ਨੂੰ ਪਟਿਆਲਾ ਉੱਤਰੀ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਸੁਰੇਸ਼ ਸ਼ਰਮਾ ਨੂੰ ਪਠਾਨਕੋਟ ਅਤੇ ਸੰਜੀਵ ਵਸ਼ਿਸ਼ਟ ਨੂੰ ਮੋਹਾਲੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।