Punjab News: ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਧਦੀ ਠੰਡ ਵਿਚਾਲੇ ਅਹਿਮ ਖਬਰ ਸਾਹਮਣੇ ਆ ਰਹੀ ਹੈ।

Published by: ABP Sanjha

ਦੱਸ ਦੇਈਏ ਕਿ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ 11ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਆਯੋਜਿਤ ਹੋਣ ਵਾਲੀ ਸੂਬਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਨੂੰ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ।

Published by: ABP Sanjha

ਇਸ ਦੌਰਾਨ ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ (ਐੱਸ. ਸੀ. ਈ. ਆਰ. ਟੀ.) ਪੰਜਾਬ ਵਲੋਂ ਜਾਰੀ ਸੂਚਨਾ ਅਨੁਸਾਰ...

Published by: ABP Sanjha

ਰਾਸ਼ਟਰੀ ਕਾਢ ਮੁਹਿੰਮ (ਆਰ. ਆਰ. ਏ.) ਤਹਿਤ ਸੀਨੀਅਰ ਸੈਕੰਡਰੀ ਵਰਗ ਦੀ ਇਹ ਪ੍ਰਦਰਸ਼ਨੀ 6 ਜਨਵਰੀ ਨੂੰ ਮੈਰੀਟੋਰੀਅਸ ਸਕੂਲ, ਪਟਿਆਲਾ ਵਿਚ ਆਯੋਜਿਤ ਕੀਤੀ ਜਾਣੀ ਸੀ।

Published by: ABP Sanjha

ਸੂਬੇ ਵਿੱਚ ਲਗਾਤਾਰ ਖਰਾਬ ਹੋ ਰਹੇ ਮੌਸਮ ਅਤੇ ਸਰਦੀਆਂ ਦੀਆਂ ਛੁੱਟੀਆਂ ’ਚ ਹੋਏ ਵਾਧੇ ਨੂੰ ਦੇਖਦੇ ਹੋਏ ਵਿਭਾਗ ਨੇ ਇਸ ਪ੍ਰਦਰਸ਼ਨੀ ਨੂੰ ਹਾਲ ਦੀ ਘੜੀ ਰੱਦ ਕਰਨ ਦਾ ਫੈਸਲਾ ਲਿਆ ਹੈ।

Published by: ABP Sanjha

ਐੱਸ. ਸੀ. ਈ. ਆਰ. ਟੀ. ਅਨੁਸਾਰ ਅਗਲੀ ਤਰੀਕ ਬਾਰੇ ਸਬੰਧਤ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਬਾਅਦ ’ਚ ਸੂਚਿਤ ਕੀਤਾ ਜਾਵੇਗਾ। ਇਸ ਸਬੰਧ ਵਿਚ ਸਹਾਇਕ ਡਾਇਰੈਕਟਰ ਰਾਜੇਸ਼ ਵਲੋਂ ਵੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ।

Published by: ABP Sanjha