ਭਾਰਤੀ ਰੇਲਵੇ ਵਲੋਂ ਪੰਜਾਬ ਨੂੰ 2 ਵੱਡੇ ਤੋਹਫ਼ੇ ਦਿੱਤੇ ਗਏ ਹਨ।

ਭਾਰਤੀ ਰੇਲਵੇ ਵਲੋਂ ਪੰਜਾਬ ਨੂੰ 2 ਵੱਡੇ ਤੋਹਫ਼ੇ ਦਿੱਤੇ ਗਏ ਹਨ।

ਪਹਿਲਾਂ ਚੰਡੀਗੜ੍ਹ-ਰਾਜਪੁਰਾ ਰੇਲਵੇ ਲਾਈਨ ਟਰੈਕ ਨੂੰ ਗ੍ਰੀਨ ਸਿਗਨਲ ਦੇ ਦਿੱਤਾ ਹੈ। ਅਤੇ ਦੂਜਾ ਇਕ ਵੰਦੇ ਭਾਰਤ ਟਰੇਨ ਨੂੰ ਮਨਜ਼ੂਰੀ ਮਿਲੀ ਹੈ, ਜੋ ਕਿ ਫਿਰੋਜ਼ਪੁਰ ਤੋਂ ਚੱਲੇਗੀ।

ਇਸ ਦੀ ਜਾਣਕਾਰੀ ਖ਼ੁਦ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦਿੱਤੀ। ਇਸ ਮੌਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ।

ਦੱਸਣਯੋਗ ਹੈ ਕਿ ਚੰਡੀਗੜ੍ਹ-ਰਾਜਪੁਰ ਰੇਲਵੇ ਟਰੈਕ ਬਣਨ ਨਾਲ ਚੰਡੀਗੜ੍ਹ ਸਣੇ ਪੂਰੇ ਪੰਜਾਬ ਦੇ ਲੋਕਾਂ ਨੂੰ ਵੱਡਾ ਫ਼ਾਇਦਾ ਹੋਵੇਗਾ।

ਉੱਥੇ ਹੀ ਵੰਦੇ ਭਾਰਤ ਟਰੇਨ ਹਫ਼ਤੇ ਦੇ 6 ਦਿਨ ਚੱਲੇਗੀ।

ਉੱਥੇ ਹੀ ਵੰਦੇ ਭਾਰਤ ਟਰੇਨ ਹਫ਼ਤੇ ਦੇ 6 ਦਿਨ ਚੱਲੇਗੀ।

ਇਹ ਟਰੇਨ ਫਿਰੋਜ਼ਪੁਰ ਕੈਂਟ ਤੋਂ ਸ਼ੁਰੂ ਹੋ ਕੇ ਬਠਿੰਡਾ, ਧੂਰੀ, ਪਟਿਆਲਾ, ਅੰਬਾਲਾ ਕੈਂਟ, ਕੁਰੂਕਸ਼ੇਤਰ ਅਤੇ ਪਾਨੀਪਤ ਹੁੰਦੀ ਹੋਈ ਦਿੱਲੀ ਪੁੱਜੇਗੀ।

ਰਾਜਪੁਰਾ-ਮੋਹਾਲੀ ਨਵੀਂ ਲਾਈਨ 18 ਕਿਲੋਮੀਟਰ ਲੰਬੀ ਹੈ ਅਤੇ ਇਸ ਦੀ ਲਗਭਗ ਲਾਗਤ 443 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਰੇਲਵੇ ਲਾਈਨ ਦੇ ਬਣਨ ਨਾਲ ਚੰਡੀਗੜ੍ਹ ਸਮੇਤ ਸਾਰੇ ਪੰਜਾਬ ਦੇ ਲੋਕਾਂ ਨੂੰ ਫਾਇਦਾ ਹੋਵੇਗਾ।

ਮੰਤਰੀ ਨੇ ਦੱਸਿਆ ਕਿ 2014 ਤੋਂ ਪਹਿਲਾਂ ਰੇਲਵੇ ਬਜਟ ਵਿੱਚ ਪੰਜਾਬ ਨੂੰ 225 ਕਰੋੜ ਰੁਪਏ ਮਿਲਦੇ ਸਨ, ਜਿਸ ਨੂੰ ਹੁਣ ਵਧਾ ਕੇ 5421 ਕਰੋੜ ਰੁਪਏ ਕਰ ਦਿੱਤਾ ਗਿਆ ਹੈ।

ਵਰਤਮਾਨ ਵਿੱਚ ਪੰਜਾਬ ਵਿੱਚ ਰੇਲਵੇ ਦਾ ਲਗਭਗ 25 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੈ। ਸੂਬੇ ਵਿੱਚ 407 ਅੰਡਰਪਾਸ ਅਤੇ ਫਲਾਈਓਵਰ ਬਣਾਏ ਗਏ ਹਨ। ਇਸ ਤੋਂ ਇਲਾਵਾ, 30 ਨਵੇਂ ਅੰਮ੍ਰਿਤ ਸਟੇਸ਼ਨ ਬਣਾਏ ਜਾ ਰਹੇ ਹਨ।