Punjab News: ਪੰਜਾਬ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਵਿੱਚ ਹਲਚਲ ਮੱਚੀ ਹੋਈ ਹੈ। ਕਈ ਵੱਡੇ ਸਿਆਸੀ ਆਗੂਆਂ ਵੱਲੋਂ ਆਪਣੀਆਂ ਪਾਰਟੀਆਂ ਵੀ ਬਦਲੀਆਂ ਜਾ ਰਹੀਆਂ ਹਨ...

Published by: ABP Sanjha

ਜਿਸਦੇ ਚੱਲਦੇ ਰਾਜਨੀਤਿਕ ਗਲਿਆਰਿਆਂ ਵਿੱਚ ਜੋੜ ਅਤੇ ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਵਿਚਾਲੇ ਪੰਜਾਬ ਦੀ ਮੌਜੂਦਾ ਆਪ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ।

Published by: ABP Sanjha

ਦਰਅਸਲ, ਅੰਮ੍ਰਿਤਸਰ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਉੱਘੇ ਸਮਾਜ ਸੇਵੀ ਸ਼੍ਰੀ ਅੰਕੁਰ ਗੁਪਤਾ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਦਾ ਪੱਲਾ ਫੜ੍ਹਿਆ ਹੈ। ਜਿਸ ਨਾਲ ਪਾਰਟੀ ਨੂੰ ਵੱਡਾ ਘਾਟਾ ਹੋਇਆ ਹੈ।

Published by: ABP Sanjha

ਇਸਦੀ ਜਾਣਕਾਰੀ ਸ਼ੇਅਰ ਕਰਦੇ ਹੋਏ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤਸਵੀਰਾਂ ਸ਼ੇਅਰ ਕਰਦੇ ਹੋਏ ਉਸਨੂੰ ਕੈਪਸ਼ਨ ਦਿੰਦਿਆਂ ਲਿਖਿਆ,
ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ...

Published by: ABP Sanjha

ਜਦੋਂ ਅੰਮ੍ਰਿਤਸਰ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਉੱਘੇ ਸਮਾਜ ਸੇਵੀ ਸ਼੍ਰੀ ਅੰਕੁਰ ਗੁਪਤਾ ਜੀ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਰਿਵਾਰ ਦਾ ਹਿੱਸਾ ਬਣੇ।

Published by: ABP Sanjha

ਸਾਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਕਾਂਗਰਸ ਦੀ ਮਜ਼ਬੂਤੀ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

Published by: ABP Sanjha

ਇਸ ਮੌਕੇ ਸਾਬਕਾ ਮੰਤਰੀ ਸ਼੍ਰੀ ਅਨਿਲ ਜੋਸ਼ੀ ਜੀ, ਜ਼ਿਲ੍ਹਾ ਪ੍ਰਧਾਨ ਸੌਰਵ ਮਿੱਠੂ ਮਦਾਨ ਜੀ ਅਤੇ ਸ਼੍ਰੀ ਅਰਵਿੰਦਰ ਸਿੰਘ ਜੀ ਵੀ ਮੌਜੂਦ ਰਹੇ।

Published by: ABP Sanjha