AAP MLA Harmeet Pathanmajra: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸਨੌਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ ਮਿਲੀ ਹੈ।

Published by: ABP Sanjha

ਦਰਅਸਲ, ਪਠਾਣਮਾਜਰਾ ਨੂੰ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਇਹ ਜ਼ਮਾਨਤ ਉਨ੍ਹਾਂ ਨੂੰ 376 ਦੀ ਧਾਰਾ ’ਚ ਮਿਲੀ ਹੈ।

Published by: ABP Sanjha

ਮਿਲੀ ਜਾਣਕਾਰੀ ਮੁਤਾਬਿਕ ਹਰਮੀਤ ਸਿੰਘ ਪਠਾਣਮਾਜਰਾ ਇਸ ਸਮੇਂ ਬਠਿੰਡਾ ਜੇਲ੍ਹ ’ਚ ਬੰਦ ਹਨ। ਉਹ ਸੋਮਵਾਰ ਨੂੰ ਜੇਲ੍ਹ ਬਾਹਰ ਆ ਸਕਦੇ ਹਨ।

Published by: ABP Sanjha

ਉੱਥੇ ਹੀ ਦੂਜੇ ਪਾਸੇ ਹਰਮੀਤ ਸਿੰਘ ਪਠਾਣਮਾਜਰਾ ਦੇ ਫੇਸਬੁੱਕ ਅਕਾਊਂਟ ’ਤੇ ਇੱਕ ਪੋਸਟ ਸਾਂਝੀ ਕੀਤੀ ਗਈ ਜਿਸ ’ਚ ਲੋਕਾਂ ਦੇ ਭਰੋਸੇ ਲਈ ਧੰਨਵਾਦ ਜਾਹਿਰ ਕੀਤਾ ਗਿਆ ਹੈ।

Published by: ABP Sanjha

ਦੱਸ ਦੇਈਏ ਕਿ ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਇਹ ਮਾਮਲਾ ਦਰਜ ਕਰਵਾਇਆ ਸੀ ਅਤੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ।

Published by: ABP Sanjha

ਇਸ ਤੋਂ ਪਹਿਲਾਂ ਉਨ੍ਹਾਂ ਨੂੰ ਮਾਈਨਿੰਗ ਮਾਮਲੇ ਵਿੱਚ ਜ਼ਮਾਨਤ ਦਿੱਤੀ ਗਈ ਸੀ। ਪਠਾਣਮਾਜਰਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਆਪਣੇ ਸਮਰਥਕਾਂ ਦਾ ਧੰਨਵਾਦ ਕਰਦੇ ਹੋਏ ਪੋਸਟ ਕੀਤੀ ਹੈ।

Published by: ABP Sanjha